PunjabTop News

ਇੰਸਪੈਕਟਰ ਤੇ ਆਈਪੀਐੱਸ ਤੋਂ ਇਲਾਵਾ ਆਈਏਐੱਸ ਅਧਿਕਾਰੀ ਵੀ CBI ਰਾਡਾਰ ’ਤੇ

ਸਕ੍ਰੈਪ ਕਾਰੋਬਾਰੀ ਤੋਂ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿਚ ਸੀਬੀਆਈ ਨੇ ਜਾਂਚ  ਦਾ ਦਾਇਰਾ ਵਧਾ ਦਿੱਤਾ ਹੈ। ਏਜੰਸੀ ਨੂੰ ਸ਼ੁਰੂਆਤੀ ਜਾਂਚ ਵਿਚ ਕੁਝ ਚੈਟ ਹੱਥ ਲੱਗੀ ਹੈ, ਇਸ ਤੋਂ ਇਲਾਵਾ ਵਿੱਤੀ ਲੈਣ-ਦੇਣ ਦਾ ਵੀ ਪਤਾ ਲੱਗਾ ਹੈ। ਇਸ ਚੈਟ ਤੇ ਵਿੱਤੀ ਲੈਣ-ਦੇਣ ਦਾ ਪਤਾ ਲੱਗਣ ਤੋਂ ਬਾਅਦ ਕੁਝ ਨਿਆਇਕ ਅਧਿਕਾਰੀਆਂ ਤੋਂ ਇਲਾਵਾ ਕਈ ਵਿਭਾਗਾਂ ਦੇ ਵੱਡੇ ਅਧਿਕਾਰੀ ਸੀਬੀਆਈ ਦੀ ਰਾਡਾਰ ’ਤੇ ਆ ਗਏ ਹਨ। ਇਨ੍ਹਾਂ ਵਿਚ ਪੰਜਾਬ ਪੁਲਿਸ ਦੇ C ਸ਼ਾਮਲ ਹਨ। ਸੀਬੀਆਈ ਨੇ ਇਨ੍ਹਾਂ ਦੀ ਸੂਚੀ ਤਿਆਰ ਕੀਤੀ ਹੈ। ਸੂਤਰਾਂ ਦੇ ਮੁਤਾਬਕ ਹੁਣ ਸੀਬੀਆਈ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਪੁੱਛਗਿੱਛ ਲਈ ਬੁਲਾ ਸਕਦੀ ਹੈ। ਇਨ੍ਹਾਂ ਵਿਚੋਂ ਕੁਝ ਅਧਿਕਾਰੀ ਉਹ ਹਨ ਜਿਹੜੇ ਚੋਰੀ ਦੀਆਂ ਕਾਰਾਂ, ਸ਼ਰਾਬ ਤਸਕਰੀ ਜਾਂ ਪ੍ਰਾਪਰਟੀ ਵਿਵਾਦ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੇ ਹਨ।

ਸੂਤਰਾਂ ਦੇ ਮੁਤਾਬਕ, ਸੀਬੀਆਈ ਨੇ ਪਹਿਲੇ ਦੌਰ ਵਿਚ ਕੁਝ ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਹੈ ਅਤੇ ਹੁਣ ਸਬੰਧਤ ਵਿਭਾਗਾਂ ਤੋਂ ਲੋੜੀਂਦੀਆਂ ਫਾਈਲਾਂ ਤੇ ਰਿਪੋਰਟਾਂ ਮੰਗੀਆਂ ਜਾ ਰਹੀਆਂ ਹਨ। ਏਜੰਸੀ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿਨ੍ਹਾਂ ਪ੍ਰਸਥਿਤੀਆਂ ਵਿਚ ਭੁੱਲਰ ਨਾਲ ਜੁੜੇ ਕੁਝ ਫ਼ੈਸਲੇ ਲਏ ਗਏ ਸਨ ਅਤੇ ਕੀ ਉਨ੍ਹਾਂ ਵਿਚ ਕਿਸੇ ਤਰ੍ਹਾਂ ਦਾ ਗ਼ੈਰ-ਵਾਜਬ ਪ੍ਰਭਾਵ ਜਾਂ ਦਬਾਅ ਪਾਇਆ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਬੀਆਈ ਨੇ ਜਾਂਚ ਨੂੰ ਤੇਜ਼ ਕਰ ਦਿੱਤਾ ਹੈ। ਏਜੰਸੀ ਦਾ ਕਹਿਣਾ ਹੈ ਕਿ ਕੋਈ ਵੀ ਵਿਅਕਤੀ, ਚਾਹੇ ਉਹ ਕਿਸੇ ਵੀ ਅਹੁਦੇ ’ਤੇ ਕਿਉਂ ਨਾ ਹੋਵੇ, ਕਾਨੂੰਨ ਤੋਂ ਉੱਪਰ ਨਹੀਂ ਹੈ। ਉੱਥੇ, ਨਿਆਇਕ ਵਿਭਾਗ ਦੇ ਅੰਦਰ ਇਸ ਕਾਰਵਾਈ ਨੂੰ ਲੈ ਕੇ ਭਾਜੜ ਮਚੀ ਹੋਈ ਹੈ। ਕਈ ਅਧਿਕਾਰੀਆਂ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਨਿਰਆਧਾਰ ਦੱਸਿਆ ਹੈ ਅਤੇ ਦਾਅਵਾ ਕੀਤਾ ਹੈ ਕਿ ਉਹ ਸਾਰੇ ਕਾਰਵਾਈ ਨਿਯਮਾਂ ਦੇ ਮੁਤਾਬਕ ਕਰ ਰਹੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button