Breaking NewsD5 specialIndiaNews

ਇੱਕ ਦਿਨ ‘ਚ ਕੋਰੋਨਾ ਦਾ ਰਿਕਾਰਡ 9987 ਨਵੇਂ ਕੇਸ, 7466 ਲੋਕ ਹਾਰੇ ਵਾਇਰਸ ਦੀ ਜੰਗ

ਨਵੀਂ ਦਿੱਲੀ : ਦੇਸ਼ ‘ਚ ਇੱਕ ਦਿਨ ‘ਚ ਕੋਰੋਨਾ ਵਾਇਰਸ ਦਾ ਰਿਕਾਰਡ 9,987 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸਦੇ ਨਾਲ ਕੁਲ ਸੰਕਰਮਿਤਾਂ ਦੀ ਗਿਣਤੀ 2,66,598 ਤੱਕ ਪਹੁੰਚ ਗਈ ਹੈ। ਉਥੇ ਹੀ ਕੋਰੋਨਾ ਨਾਲ ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 331 ਲੋਕਾਂ ਦੀ ਮੌਤ ਹੋਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ 9987 ਨਵੇਂ ਮਾਮਲਿਆਂ ਨੂੰ ਮਿਲਾ ਕੇ ਦੇਸ਼ ‘ਚ ਕੋਰੋਨਾ ਸੰਕਰਮਿਤਾਂ ਦੀ ਕੁਲ ਗਿਣਤੀ 266598 ਹੋ ਗਈ ਜਦੋਂ ਕਿ ਇਸ ਮਹਾਮਾਰੀ ਨਾਲ 7466 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।

ਮਜੀਠੀਆ ਨੇ ਕੀਤਾ ਵੱਡਾ ਸਿਆਸੀ ਧਮਾਕਾ, ਰੰਧਾਵਾ ਦੀਆਂ ਦਿਖਾਈਆਂ ਅਜਿਹੀਆਂ ਫੋਟੋਆਂ ਕਿ ਦੇਖਕੇ ਹੋ ਜਾਓਗੇ ਹੈਰਾਨ

ਦੇਸ਼ ‘ਚ ਇਸ ਸਮੇਂ ਕੋਰੋਨਾ ਦੇ 129917 ਸਰਗਰਮ ਮਾਮਲੇ ਹਨ, ਜਦੋਂ ਕਿ 129215 ਲੋਕ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ‘ਚ ਕਾਮਯਾਬ ਹੋਏ ਹਨ। ਮਹਾਰਾਸ਼ਟਰ ਇਸ ਮਹਾਮਾਰੀ ਨਾਲ ਦੇਸ਼ ‘ਚ ਸਭ ਤੋਂ ਜਿਆਦਾ ਪ੍ਰਭਾਵਿਤ ਹੋਇਆ ਹੈ। ਰਾਜ ‘ਚ ਪਿਛਲੇ 24 ਘੰਟਿਆਂ ‘ਚ 2553 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 109 ਲੋਕਾਂ ਦੀ ਮੌਤ ਹੋਈ ਹੈ। ਜਿਸਦੇ ਨਾਲ ਰਾਜ ‘ਚ ਇਸ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਕੁਲ ਗਿਣਤੀ ਵਧਕੇ 88528 ਅਤੇ ਇਸ ਜਾਨਲੇਵਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਕੇ 3169 ਹੋ ਗਈ ਹੈ। ਇਸ ਦੌਰਾਨ ਰਾਜ ‘ਚ 1661 ਲੋਕ ਠੀਕ ਹੋਏ ਹਨ। ਜਿਸਦੇ ਨਾਲ ਤੰਦਰੁਸਤ ਹੋਣ ਵਾਲਿਆਂ ਦੀ ਕੁਲ ਗਿਣਤੀ 40975 ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button