NewsBreaking NewsD5 specialPoliticsPunjab

ਇੱਕ ਸਾਲ ਹੋਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਬਣੇ ਰਹਿਣਗੇ ਹਰਿੰਦਰ ਸਿੰਘ ਭਾਂਬਰੀ

ਫ਼ਤਹਿਗੜ੍ਹ : ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਨੇ ਪੱਤਰ ਜਾਰੀ ਕਰ ਕੇ ਜਿ਼ਲ੍ਹਾ ਯੋਜਨਾ ਕਮੇਟੀ, ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਦੇ ਅਹੁਦੇ ਦੀ ਮਿਆਦ ਕਰੀਬ 01 ਸਾਲ ਤੱਕ ਵਧਾ ਦਿੱਤੀ ਹੈ, ਜਿਸ ਸਦਕਾ ਸ.ਭਾਂਬਰੀ 01 ਸਾਲ ਹੋਰ ਜਿ਼ਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਬਣੇ ਰਹਿਣਗੇ। ਇਸ ਮੌਕੇ ਹਰਿੰਦਰ ਸਿੰਘ ਭਾਂਬਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਪਹਿਲਾਂ ਇਹ ਜਿੰਮਵਾਰੀ ਸੌਂਪੀ ਤੇ ਹੁਣ ਉਨ੍ਹਾਂ ਦੇ ਅਹੁਦੇ ਦੀ ਮਿਆਦ ਵਿੱਚ ਵਾਧਾ ਕੀਤਾ ਹੈ।

BREAKING-ਲਓ ਦਿਨ ਦਿਹਾੜੇ ਹੋਇਆ ਵੱਡਾ ਕਾਂਡ,ਕਿਸਾਨਾਂ ਨੇ ਅੱਗੇ ਅੱਗੇ ਭਜਾਏ ਬੀਜੇਪੀ ਦੇ ਲੀਡਰ

ਉਨ੍ਹਾਂ  ਕਿਹਾ ਕਿ ਉਹ ਇਸ ਜਿ਼ੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਯੋਜਨਾ ਕਮੇਟੀ ਦੇ ਅਧੀਨ ਆਉਂਦੀਆਂ ਸਾਰੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਸਬੰਧੀ ਕੰਮ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਬਤੌਰ ਚੇਅਰਮੈਨ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਤੇ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਤੇ ਅੱਗੇ ਵੀ ਇਸੇ ਤਰ੍ਹਾਂ ਕੰਮ ਜਾਰੀ ਰੱਖਣਗੇ।

ਭਾਜਪਾ ‘ਤੇ ਭੜਕੇ ਰਵਨੀਤ ਬਿੱਟੂ ਦਾ ਮੋਦੀ ਸਰਕਾਰ ਨੂੰ ਸਿੱਧਾ ਚੈਲੰਜ!

ਉਨ੍ਹਾਂ ਇਹ ਵੀ ਕਿਹਾ ਕਿ ਪੇਂਡੂ ਸੜਕਾਂ, ਸਿਹਤ ਸਹੂਲਤਾਂ ਤੇ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਲਿਜਾਇਆ ਜਾਵੇਗਾ ਤੇ ਪੈਨਸ਼ਨ ਸਕੀਮਾਂ ਦੇ ਲਾਭਪਾਤਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਜ਼ਿਲ੍ਹਾ ਬਣਾਇਆ ਜਾ ਰਿਹਾ ਹੈ।

-Nav Gill

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button