ਈਡੀ ਵਲੋਂ ਸ੍ਰੀਮਤੀ ਸੋਨੀਆ ਗਾਂਧੀ ਨੂੰ ਤੰਗ ਕਰਨ ਖ਼ਿਲਾਫ਼ ਕਾਂਗਰਸ ਦਾ ਸੱਤਿਆਗ੍ਰਹਿ
ਚੰਡੀਗੜ੍ਹ: ਕਾਂਗਰਸ ਪਾਰਟੀ ਨੇ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਦੂਜੀ ਵਾਰ ਤੰਗ-ਪ੍ਰੇਸ਼ਾਨ ਕਰਨ ਦੇ ਖ਼ਿਲਾਫ਼ ਸੱਤਿਆਗ੍ਰਹਿ ਰਾਹੀਂ ਰੋਸ ਪ੍ਰਦਰਸ਼ਨ ਕੀਤਾ। ਇਸ ਸੱਤਿਆਗ੍ਰਹਿ ਵਿੱਚ ਹਜ਼ਾਰਾਂ ਪਾਰਟੀ ਵਰਕਰਾਂ ਅਤੇ ਆਗੂਆਂ ਨੇ ਭਾਗ ਲਿਆ। ਸੱਤਿਆਗ੍ਰਹਿ ਦੀ ਅਗਵਾਈ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਵਿੱਚ ਇਸ ਤੋਂ ਪਹਿਲਾਂ ਕਦੇ ਵੀ ਸੱਤਾਧਾਰੀ ਧਿਰ ਨੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੀ ਨਹੀਂ ਕੀਤੀ, ਸਗੋਂ ਉਸਨੂੰ ਪੂਰੀ ਤਰ੍ਹਾਂ ਨਾਲ ਖਤਮ ਕਰਨਾ ਚਾਹੁੰਦੀ ਹੈ।
Faridkot News : ਵੱਡਾ ਕੈਦੀ Jail ’ਚੋਂ ਫਰਾਰ, Police ਬਲ ਤੈਨਾਤ, ਇਲਾਕੇ ’ਚ ਫੈਲਿਆ ਖੌਂਫ਼ | D5 Channel Punjabi
ਉਨ੍ਹਾਂ ਕਿਹਾ ਕਿ ਭਾਜਪਾ ਆਗੂ ਵਾਰ-ਵਾਰ ਕਹਿੰਦੇ ਹਨ ਕਿ ਉਹ ਕਾਂਗਰਸ ਮੁਕਤ ਭਾਰਤ ਚਾਹੁੰਦੇ ਹਨ, ਜੋ ਉਨ੍ਹਾਂ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ। ਪਰ ਜਿੰਨਾ ਜ਼ਿਆਦਾ ਉਹ ਕੋਸ਼ਿਸ਼ ਕਰਨਗੇ, ਕਾਂਗਰਸ ਓਨੀ ਹੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇੱਕ ਮਜ਼ਬੂਤ ਵਿਚਾਰਧਾਰਾ ਹੈ ਅਤੇ ਇਸਨੇ ਪਹਿਲਾਂ ਆਜ਼ਾਦੀ ਅੰਦੋਲਨ ਦੌਰਾਨ ਅਤੇ ਫਿਰ ਆਜ਼ਾਦੀ ਤੋਂ ਬਾਅਦ ਬਹੁਤ ਯੋਗਦਾਨ ਅਤੇ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਹੁਲ ਗਾਂਧੀ ਤੋਂ 5 ਦਿਨਾਂ ਤੱਕ ਹਰ ਰੋਜ਼ 12 ਤੋਂ 15 ਘੰਟੇ ਪੁੱਛਗਿੱਛ ਕੀਤੀ ਜਾਂਦੀ ਸੀ ਅਤੇ ਹੁਣ ਈਡੀ ਨੇ ਸ੍ਰੀਮਤੀ ਗਾਂਧੀ ਨੂੰ ਦੁਬਾਰਾ ਤਲਬ ਕੀਤਾ ਹੈ, ਜਿਸਦਾ ਸਪਸ਼ਟ ਉਦੇਸ਼ ਉਨ੍ਹਾਂ ਨੂੰ ਪ੍ਰੇਸ਼ਾਨ ਕਰਨਾ ਹੈ, ਕਿਉਂਕਿ ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਅਜਿਹਾ ਕੁਝ ਨਹੀਂ ਹੋਣ ਵਾਲਾ, ਕਿਉਂਕਿ ਅਜਿਹਾ ਕੁਝ ਨਹੀਂ ਹੋਇਆ ਸੀ।
New AG Vinod Ghai ਦੇ ਹੱਥ ਲੱਗੀਆਂ ਪੁਰਾਣੀਆਂ ਫ਼ਾਇਲਾਂ? ਬਣਦੇ ਸਾਰ ਹੀ ਕਰਤਾ ਵੱਡਾ ਐਲਾਨ | D5 Channel Punjabi
ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਵਰ੍ਹੇ, ਜੋ ਕੇਂਦਰ ‘ਚ ਭਾਜਪਾ ਦੀ ਤਰਜ਼ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੇ ਝੂਠੀਆਂ ਤੇ ਗਲਤ ਸ਼ਿਕਾਇਤਾਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਭਾਜਪਾ ਸਰਕਾਰ ਸਿਆਸੀ ਵਿਰੋਧੀਆਂ ਤੋਂ ਬਦਲਾ ਲੈਣ ਲਈ ਵੱਖ-ਵੱਖ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਲੜਾਈਆਂ ਸਿਆਸੀ ਤੌਰ ’ਤੇ ਲੜੀਆਂ ਜਾਣੀਆਂ ਚਾਹੀਦੀਆਂ ਹਨ।
Rahul Gandhi Arrested : ਹੋਰ ਲਓ ਮੋਦੀ ਨਾਲ ਪੰਗਾ, Rahul Gandhi ਗ੍ਰਿਫ਼ਤਾਰ, ਬਾਕੀਆਂ ’ਤੇ ਫੇਰਿਆ ਡੰਡਾ
ਇਸ ਦੌਰਾਨ ਉਨ੍ਹਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਏਕਤਾ ਅਤੇ ਅਨੁਸ਼ਾਸਨ ਨਾਲ ਸ਼ਕਤੀ ਪ੍ਰਦਰਸ਼ਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਜੋ ਵੀ ਹੋ ਜਾਵੇ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਇਸ ਮੌਕੇ ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਗੁਰਕੀਰਤ ਕੋਟਲੀ, ਕੈਪਟਨ ਸੰਦੀਪ ਸੰਧੂ, ਕੁਲਜੀਤ ਨਾਗਰਾ, ਦਲਵੀਰ ਗੋਲਡੀ, ਸੰਜੇ ਤਲਵਾੜ, ਰਾਣੀ ਬਲਵੀਰ ਸੋਢੀ, ਗੁਰਪ੍ਰੀਤ ਜੀ.ਪੀ., ਲਖਬੀਰ ਸਿੰਘ ਲੱਖਾ, ਰਜਿੰਦਰ ਬੇਰੀ, ਸੁਸ਼ੀਲ ਰਿੰਕੂ, ਬਾਵਾ ਹੈਨਰੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਕੋਟਲੀ, ਸੁਖਪਾਲ ਭੁੱਲਰ, ਧਰਮਵੀਰ ਅਗਨੀਹੋਤਰੀ, ਕੁਲਦੀਪ ਵੈਦ, ਨਵਤੇਜ ਚੀਮਾ ਅਤੇ ਮੋਹਿਤ ਮਹਿੰਦਰਾ ਵੀ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.