InternationalTop News

ਈਰਾਨ ਨੂੰ ਜਵਾਬ ਦਿੱਤਾ ਜਾਵੇ, ਈਰਾਨ ਦੇ ਇਜ਼ਰਾਈਲ ‘ਤੇ ਹਮਲੇ ਤੋਂ ਬਾਦ ਇਜ਼ਰਾਈਲ ਯੁੱਧ ਮੰਤਰੀ ਮੰਡਲ ਦੀ ਬੈਠਕ ‘ਚ ਬਣੀ ਸਹਿਮਤੀ

ਈਰਾਨ ਦੇ ਇਜ਼ਰਾਈਲ ‘ਤੇ ਹਮਲੇ ਤੋਂ ਬਾਅਦ ਐਤਵਾਰ ਨੂੰ ਇਜ਼ਰਾਈਲ ਯੁੱਧ ਮੰਤਰੀ ਮੰਡਲ ਦੀ ਬੈਠਕ ‘ਚ ਇਸ ਗੱਲ ‘ਤੇ ਸਹਿਮਤੀ ਬਣੀ ਕਿ ਈਰਾਨ ਨੂੰ ਜਵਾਬ ਦਿੱਤਾ ਜਾਵੇ। ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਅਜੇ ਇਹ ਤੈਅ ਨਹੀਂ ਹੋਇਆ ਹੈ ਕਿ ਇਹ ਕਦੋਂ ਅਤੇ ਕਿਵੇਂ ਹੋਵੇਗਾ। ਦੂਜੇ ਪਾਸੇ, ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਈਰਾਨ ਵਿੱਚ ਮੌਜੂਦ 17 ਭਾਰਤੀਆਂ ਦੀ ਰਿਹਾਈ ਲਈ ਈਰਾਨ ਦੇ ਵਿਦੇਸ਼ ਮੰਤਰੀ ਨਾਲ ਗੱਲ ਕੀਤੀ, ਜੈਸ਼ੰਕਰ ਨੇ ਇਹ ਵੀ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਸ਼ਾਂਤੀ ਅਤੇ ਕੂਟਨੀਤੀ ਰਾਹੀਂ ਇਸ ਮੁੱਦੇ ਨੂੰ ਹੱਲ ਕਰਨਾ ਚਾਹੀਦਾ ਹੈ। ਦਰਅਸਲ ਸ਼ਨੀਵਾਰ ਨੂੰ ਈਰਾਨ ਨੇ ਇਕ ਇਜ਼ਰਾਇਲੀ ਅਰਬਪਤੀਆਂ ਦੀ ਕੰਪਨੀ ਦਾ ਜਹਾਜ਼ ਆਪਣੇ ਕਬਜ਼ੇ ‘ਚ ਲੈ ਲਿਆ ਸੀ। ਇਹ ਮਾਲਵਾਹਕ ਜਹਾਜ਼ ਭਾਰਤ ਆ ਰਿਹਾ ਸੀ ਅਤੇ ਇਸ ਵਿੱਚ 17 ਭਾਰਤੀ ਚਾਲਕ ਦਲ ਦੇ ਮੈਂਬਰ ਸਨ। ਨਿਊਯਾਰਕ ਟਾਈਮਜ਼ ਦੇ ਅਨੁਸਾਰ, ਇਜ਼ਰਾਈਲ ਨੇ ਅਮਰੀਕਾ ਅਤੇ ਹੋਰ ਸਹਿਯੋਗੀ ਦੇਸ਼ਾਂ ਦੇ ਨਾਲ 99 ਡਰੋਨ-ਮਿਜ਼ਾਈਲਾਂ ਨੂੰ ਰੋਕਿਆ ਸੀ, ਇਸ ਹਮਲੇ ਵਿੱਚ ਸਿਰਫ ਇਜ਼ਰਾਈਲ ਦੇ ਨੇਵਾਤਿਮ ਏਅਰ ਫੋਰਸ ਬੇਸ ਨੂੰ ਕੁਝ ਨੁਕਸਾਨ ਪਹੁੰਚਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਈਰਾਨ ਨੇ ਇਜ਼ਰਾਈਲ ‘ਤੇ ਹੋਏ ਇਸ ਹਮਲੇ ਨੂੰ ‘ਆਪ੍ਰੇਸ਼ਨ ਟਰੂ ਪ੍ਰੋਮਿਸ’ ਦਾ ਨਾਂ ਦਿੱਤਾ ਹੈ। ਦਰਅਸਲ 1 ਅਪ੍ਰੈਲ ਨੂੰ ਇਜ਼ਰਾਈਲ ਨੇ ਸੀਰੀਆ ‘ਚ ਈਰਾਨੀ ਦੂਤਾਵਾਸ ਨੇੜੇ ਹਵਾਈ ਹਮਲਾ ਕੀਤਾ ਸੀ। ਇਸ ਵਿੱਚ ਈਰਾਨ ਦੇ ਦੋ ਚੋਟੀ ਦੇ ਸੈਨਾ ਕਮਾਂਡਰਾਂ ਸਮੇਤ 13 ਲੋਕ ਮਾਰੇ ਗਏ ਸਨ। ਇਸ ਤੋਂ ਬਾਅਦ ਈਰਾਨ ਨੇ ਬਦਲੇ ‘ਚ ਇਜ਼ਰਾਈਲ ‘ਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button