InternationalTop News

ਈਰਾਨ ਨੇ ਇਜ਼ਰਾਈਲ ‘ਤੇ ਕੀਤਾ ਹਮਲਾ , ਸੁੱਟੇ ਡਰੋਨ , ਬੈਲਿਸਟਿਕ ਮਿਜ਼ਾਈਲਾਂ ਦੀ ਵਰਤੋਂ

ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦਾ ਤਣਾਅ ਲਗਭਗ ਯੁੱਧ ਦੇ ਬਿੰਦੂ ਤੱਕ ਪਹੁੰਚ ਗਿਆ ਹੈ। ਈਰਾਨ ਨੇ ਇਜ਼ਰਾਈਲ ‘ਤੇ ਡਰੋਨ ਹਮਲਾ ਕੀਤਾ ਹੈ। ਇਜ਼ਰਾਈਲ ਡਿਫੈਂਸ ਫੋਰਸ (ਆਈਡੀਐਫ) ਨੇ ਦਾਅਵਾ ਕੀਤਾ ਹੈ ਕਿ ਈਰਾਨ ਨੇ 100 ਤੋਂ ਵੱਧ ਡਰੋਨ ਅਤੇ 200 ਤੋਂ ਵੱਧ ਬੈਲਿਸਟਿਕ ਮਿਜ਼ਾਈਲਾਂ ਨਾਲ ਇਜ਼ਰਾਈਲ ‘ਤੇ ਹਮਲਾ ਕੀਤਾ ਹੈ। ਇਜ਼ਰਾਈਲ ਨੇ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਕਈ ਸ਼ਹਿਰਾਂ ‘ਚ ਅਲਰਟ ਸਾਇਰਨ ਵਜਾਇਆ ਜਾ ਰਿਹਾ ਹੈ ਅਤੇ ਇਸਰਾਈਲੀ ਏਅਰ ਅਤੇ ਨੇਵੀ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਹਮਲੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਜੰਗੀ ਬੈਠਕ ਬੁਲਾਈ। ਇਜ਼ਰਾਈਲ ਤੋਂ ਇਲਾਵਾ ਲੇਬਨਾਨ ਅਤੇ ਜਾਰਡਨ ਨੇ ਵੀ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਈਰਾਨ ਦੇ ਹਮਲੇ ਤੋਂ ਬਾਅਦ, IDF ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ, ‘IDF, ਆਪਣੇ ਸਹਿਯੋਗੀਆਂ ਦੇ ਨਾਲ, ਆਪਣੀ ਪੂਰੀ ਤਾਕਤ ਨਾਲ ਇਜ਼ਰਾਈਲ ਦੀ ਰੱਖਿਆ ਕਰਨ ਲਈ ਤਿਆਰ ਹੈ’।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button