Breaking NewsD5 specialEntertainmentNewsPunjabTop News

ਉਘੇ ਗੀਤਕਾਰ ਦੇਵ ਥਰੀਕਿਆਂ ਵਾਲਾ ਦਾ ਦੇਹਾਂਤ

ਪਟਿਆਲਾ : ਪੰਜਾਬੀ ਦੇ ਮਸ਼ਹੂਰ ਗੀਤਕਾਰ ਦੇਵ ਥਰੀਕਿਆਂ ਵਾਲਾ ਨੇ ਦੁਨੀਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਪੰਜਾਬੀਆਂ ਦੀ ਝੋਲੀ ਪਾਉਣ ਵਾਲੇ ਦੇਵ ਥਰੀਕੇ ਵਾਲਾ ਦੇ ਅਚਾਨਕ ਵਿਛੋੜੇ ਨਾਲ ਪੰਜਾਬੀ ਗੀਤਕਾਰੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ।

SSM : Rajewal ਦੇ ਸ਼ੇਰ ਨੇ ਮਾਰੀ ਦਹਾੜ, Kejriwal ਦੇ Mann ਨਾਲ ਫਸਣਗੇ ਸਿੰਙ | D5 Channel Punjabi

ਜਾਣਕਾਰੀ ਮੁਤਾਬਕ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕੇ ਵਾਲੇ ਅੱਜ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਚਲ ਵਸੇ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2 ਵਜੇ ਪਿੰਡ ਥਰੀਕੇ ਵਿਖੇ ਹੋਵੇਗਾ।

IELTS ਕਰਨ ਵਾਲਿਆਂ ਲਈ ਖੁਸ਼ਖਬਰੀ, ਘਰ ਬੈਠੇ ਲਵੋਂ ਕਲਾਸ | D5 Channel Punjabi

ਹਰਦੇਵ ਦਿਲਗੀਰ ਉਰਫ ਦੇਵ ਥਰੀਕੇ ਵਾਲਾ ਦਾ ਪੰਜਾਬੀ ਸਾਹਿਤ ਤੇ ਪੰਜਾਬੀ ਗਾਇਕੀ ਵਿੱਚ ਵੱਡਾ ਨਾਂ ਸੀ। ਉਨ੍ਹਾਂ ਨੇ ਸੈਂਕੜੇ ਦੋਗਾਣੇ, ਕਲੀਆਂ ਤੇ ਲੋਕ ਗਾਥਾਵਾਂ ਤੋਂ ਇਲਾਵਾ ਚਾਰ ਦਰਜਨ ਦੇ ਕਰੀਬ ਕਿਤਾਬਾਂ ਲਿਖੀਆਂ। ਹਰਦੇਵ ਸਿੰਘ ਦਾ ਜਨਮ 19 ਸਤੰਬਰ, 1945 ਨੂੰ ਪਿਤਾ ਰਾਮ ਸਿੰਘ ਤੇ ਮਾਤਾ ਅਮਰ ਕੌਰ ਦੇ ਘਰ ਲੁਧਿਆਣਾ ਸ਼ਹਿਰ ’ਚ ਘਿਰੇ ਪਿੰਡ ਥਰੀਕੇ ਵਿਖੇ ਰਾਮਗੜ੍ਹੀਆ ਪਰਿਵਾਰ ਵਿੱਚ ਹੋਇਆ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button