Breaking NewsD5 specialIndiaNewsPunjab

ਉਤਰ ਪ੍ਰਦੇਸ਼ ਦੇ ਗੋਰਖਪੁਰ ਦੇ 143 ਪ੍ਰਵਾਸੀ 5 ਬੱਸਾਂ ਰਾਹੀਂ ਫਿਰੋਜਪੁਰ ਰੇਲਵੇ ਸਟੇਸ਼ਨ ਲਈ ਭੇਜੇ

ਫਾਜ਼ਿਲਕਾ : ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਕਰਫਿਊ ਅਤੇ ਲਾਕਡਾਊਨ ਦੀ ਸਥਿਤੀ ਕਾਰਣ ਫਸੇ ਉਤਰ ਪ੍ਰਦੇਸ਼ ਦੇ ਗੋਰਖਪੁਰ ਦੇ 143 ਪ੍ਰਵਾਸੀ ਵੱਲੋਂ www.covidhelp.punjab.gov.in ਵੈਬਸਾਈਟ ’ਤੇ ਰਜਿਸਟ੍ਰੇਸ਼ਨ ਕਰਵਾਈ ਗਈ ਸੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਵੈਬਸਾਈਟ ’ਤੇ ਅਪਲਾਈ ਕਰਨ ਵਾਲੇ ਸਬ ਡਵੀਜਨ ਫ਼ਾਜ਼ਿਲਕਾ ਦੇ 37, ਸਬ ਡਵੀਜਨ ਅਬੋਹਰ ਦੇ 55 ਅਤੇ ਜਲਾਲਾਬਾਦ ਦੇ 51 ਪ੍ਰਵਾਸੀਆਂ ਨੂੰ ਬੱਸਾਂ ਰਾਹੀਂ ਫਿਰੋਜਪੁਰ ਰੇਲਵੇ ਸਟੇਸ਼ਨ ਲਈ ਰਵਾਨਾ ਕਰ ਦਿੱਤਾ ਗਿਆ ਹੈ।

BIG BREAKING ਬਾਦਲ ਪਰਿਵਾਰ ਨੂੰ ਵੱਡਾ ਸਦਮਾ | Parkash Singh Badal | Manpreet Badal | Gurdas Badal

ਉਨ੍ਹਾਂ ਕਿਹਾ ਕਿ ਇਹ ਪ੍ਰਵਾਸੀ ਅੱਜ ਸ਼ਾਮ 7 ਵਜੇ ਫਿਰੋਜ਼ਪੁਰ ਤੋਂ ਉਤਰ ਪ੍ਰਦੇਸ਼ ਲਈ ਚਲਣ ਵਾਲੀ ਰੇਲਗੱਡੀ ਰਾਹੀਂ ਆਪਣੇ ਘਰਾਂ ਨੂੰ ਵਾਪਸ ਪਹੁੰਚ ਸਕਣਗੇ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਵਾਸੀਆਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਕਾਇਦਾ ਸਕਰੀਨਿੰਗ ਕਰਵਾਈ ਗਈ ਹੈ। ਆਪਣੇ ਘਰਾਂ ਨੂੰ ਜਾਣ ਵੇਲੇ ਸਮੂਹ ਪ੍ਰਵਾਸੀਆਂ ਨੇ ਪੰਜਾਬ ਸਰਕਾਰ ਤੇ ਜਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰੇਕ ਪ੍ਰਵਾਸੀ ਵਿਅਕਤੀ ਨੂੰ ਉਨ੍ਹਾਂ ਦੇ ਰਾਜਾਂ ਤੱਕ ਅਤੇ ਜ਼ਿਲ੍ਹਾ ਫ਼ਾਜਿਲਕਾ ਵਿੱਚ ਆਉਣ ਵਾਲੇ ਲੋਕਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੋਜਨਾਬੱਧ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਚੰਦਰ ਅਗਰਵਾਲ, ਸੁਪਰਡੰਟ ਮਨਜੀਤ ਸਿੰਘ ਔਲਖ, ਜਸਵਿੰਦਰ ਚਾਵਲਾ ਤੋਂ ਇਲਾਵਾ ਹੋਰ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button