Breaking NewsD5 specialIndiaNewsPoliticsTop News

ਉਪ ਰਾਜਪਾਲ ਨੇ ਅਰਵਿੰਦ ਕੇਜਰੀਵਾਲ ਸਰਕਾਰ ‘ਤੇ ਆਬਕਾਰੀ ਨੀਤੀ ਦੇ ਨਿਯਮਾਂ ਦੀ ਅਣਦੇਖੀ ਕਰਨ ਦਾ ਲਾਇਆ ਦੋਸ਼, CBI ਜਾਂਚ ਦੀ ਕੀਤੀ ਸਿਫ਼ਾਰਿਸ਼

ਚੰਡੀਗੜ੍ਹ: ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਰਾਜਪਾਲ ਨੇ ਕੇਜਰੀਵਾਲ ਸਰਕਾਰ ਖਿਲਾਫ ਸਖ਼ਤ ਕਦਮ ਚੁੱਕਿਆ ਹੈ। ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿਰੁੱਧ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ । ਕੇਜਰੀਵਾਲ ਸਰਕਾਰ ‘ਤੇ ਨਵੀਂ ਆਬਕਾਰੀ ਨੀਤੀ ਤਹਿਤ ਸ਼ਰਾਬ ਦੀਆਂ ਦੁਕਾਨਾਂ ਦੇ ਟੈਂਡਰਾਂ ‘ਚ ਗੜਬੜੀ ਦੇ ਦੋਸ਼ ਲੱਗੇ ਹਨ।

Majithia Case : Majithia ’ਤੇ ਅਦਾਲਤ ਦਾ ਫੈਸਲਾ, ਬਾਦਲਾਂ ਨੂੰ ਲੱਗਿਆ ਵੱਡਾ ਝਟਕਾ | D5 Channel Punjabi

ਦੋਸ਼ ਹੈ ਕਿ ਨਵੀਂ ਆਬਕਾਰੀ ਨੀਤੀ ਵਿੱਚ ਨਿਯਮਾਂ ਦੀ ਅਣਦੇਖੀ ਕਰਕੇ ਸ਼ਰਾਬ ਦੀਆਂ ਦੁਕਾਨਾਂ ਦੇ ਟੈਂਡਰ ਦਿੱਤੇ ਗਏ।ਦਿੱਲੀ ਦੇ ਮੁੱਖ ਸਕੱਤਰ ਦੀ ਰਿਪੋਰਟ ਤੋਂ ਬਾਅਦ ਉੱਪ ਰਾਜਪਾਲ ਨੇ CBI ਜਾਂਚ ਦੇ ਹੁਕਮ ਦਿੱਤੇ ਹਨ। ਇਸ ਮਹੀਨੇ ਦੇ ਸ਼ੁਰੂ ਵਿੱਚ ਤਿਆਰ ਕੀਤੀ ਗਈ ਇੱਕ ਰਿਪੋਰਟ ਦੇ ਅਨੁਸਾਰ ਕੇਜਰੀਵਾਲ ਸਰਕਾਰ ਉੱਤੇ GNCTD ਐਕਟ 1991, ਵਪਾਰਕ ਲੈਣ-ਦੇਣ ਨਿਯਮ 1993, ਦਿੱਲੀ ਆਬਕਾਰੀ ਨੀਤੀ 2009 ਅਤੇ ਦਿੱਲੀ ਆਬਕਾਰੀ ਨਿਯਮ 2010 ਦੀ ਉਲੰਘਣਾ ਕਰਨ ਦਾ ਦੋਸ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button