IndiaPunjabTop News

ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ Panjab University ਦੇ VC ਦਾ ਅਸਤੀਫ਼ਾ ਕੀਤਾ ਮਨਜ਼ੂਰ, Renu Vij ਹੋਣਗੇ ਕਾਰਜਕਾਰੀ VC

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ 10 ਜਨਵਰੀ ਨੂੰ ਅਸਤੀਫ਼ਾ ਦਿੱਤਾ ਸੀ। ਉਕਤ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਸੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਦੀ ਥਾਂ ‘ਤੇ ਡੀਯੂਆਈ (ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ) ਰੇਣੂ ਵਿਜ ਨੂੰ ਅੱਜ ਤੋਂ ਕਾਰਜਕਾਰੀ ਵੀਸੀ ਬਣਾਇਆ ਗਿਆ ਹੈ।

ਖੇਤਾਂ ’ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ, ਹਮਲੇ ਦੀ CCTV ਵੀਡੀਓ ਆਈ ਸਾਹਮਣੇ, ਤਾੜ-ਤਾੜ ਚੱਲੀਆਂ ਗੋਲ਼ੀਆਂ

ਦੱਸ ਦਈਏ ਕਿ ਪ੍ਰੋਫੈਸਰ ਰਾਜ ਕੁਮਾਰ ਨੂੰ 23 ਜੁਲਾਈ 2018 ‘ਚ ਪੰਜਾਬ ਯੂਨੀਵਰਸਿਟੀ ਦੇ ਵੀਸੀ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਾਲ 2021 ‘ਚ ਐਕਸਟੈਂਸ਼ਨ ਦਿੱਤਾ ਗਿਆ। ਅਜੇ ਉਨ੍ਹਾਂ ਦੇ ਕਾਰਜਕਾਲ ਦਾ ਕਰੀਬ ਡੇਢ ਸਾਲ ਬਾਕੀ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button