ਉਭਰਦੇ ਖਿਡਾਰੀ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਫਨਾ ਸਾਕਾਰ, ਪੰਜਾਬ ਬਣੇਗਾ ਮੋਹਰੀ ਸੂਬਾ
ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਹੈਦਰਾਬਾਦ ਤੋਂ ਇਕ ਮਹੀਨੇ ਦੀ ਸਿਖਲਾਈ ਹਾਸਲ ਕਰ ਕੇ ਪੰਜਾਬ ਪਰਤੇ 34 ਖਿਡਾਰੀ
ਖਿਡਾਰੀਆਂ ਨੇ ਖੇਡ ਮੰਤਰੀ ਨਾਲ ਕੈਂਪ ਦੇ ਤਜ਼ਰਬੇ ਸਾਂਝੇ ਕੀਤੇ
ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਕੀਤੇ ਜਾਣਗੇ ਸਿਰਤੋੜ ਯਤਨ: ਮੀਤ ਹੇਅਰ
ਚੰਡੀਗੜ੍ਹ: ਹੈਦਰਾਬਾਦ ਵਿਖੇ ਜਵਾਲਾ ਗੁੱਟਾ ਬੈਡਮਿੰਟਨ ਅਕੈਡਮੀ ਵਿੱਚ ਇਕ ਮਹੀਨੇ ਦੀ ਸਿਖਲਾਈ ਹਾਸਲ ਕਰਨ ਤੋਂ ਬਾਅਦ ਪੰਜਾਬ ਪਰਤੇ ਖਿਡਾਰੀਆਂ ਦੇ ਚਿਹਰਿਆਂ ਉਤੇ ਉਤਸ਼ਾਹ ਤੇ ਜਲੌਅ ਦੇਖਣ ਵਾਲਾ ਸੀ। ਗੱਲਬਾਤ ਵਿੱਚ ਅੱਠ ਵਰ੍ਹਿਆਂ ਦੇ ਯੁਵਾਨ ਬਾਂਸਲ, 10 ਵਰ੍ਹਿਆਂ ਦੀ ਕਾਮਿਲ ਸੱਭਰਵਾਲ, 13 ਵਰ੍ਹਿਆਂ ਦੇ ਸ਼ੀਵਾਨ ਢੀਂਗਰਾ ਤੇ 14 ਵਰ੍ਹਿਆਂ ਦੀ ਆਰੁਸ਼ੀ ਮਹਿਤਾ ਆਤਮ ਵਿਸ਼ਵਾਸ ਨਾਲ ਲਬਰੇਜ਼ ਸਨ। ਨਵੀਂ ਉਮਰ ਦੇ ਇਨਾਂ ਖਿਡਾਰੀਆਂ ਦਾ ਨਿਸ਼ਾਨਾ ਹੁਣ ਪੁਲੇਲਾ ਗੋਪੀਚੰਦ, ਸਾਇਨਾ ਨੇਹਵਾਲ, ਪੀ.ਵੀ.ਸਿੰਧੂ, ਜਵਾਲਾ ਗੁੱਟਾ, ਲਕਸ਼ੇ ਸੇਨ ਵਾਂਗ ਬੈਡਮਿੰਟਨ ਦੀ ਦੁਨੀਆਂ ਵਿੱਚ ਸਿਖਰ ਉਤੇ ਪਹੁੰਚਣਾ ਹੈ।
ਗੱਠਜੋੜ ’ਤੇ Raj warring ਦਾ ਵੱਡਾ ਬਿਆਨ, ਛੇਤੀ ਹੀ ਸੁਣਾਉਣਗੇ ਫ਼ੈਸਲਾ! | D5 Channel Punjabi
ਅਜਿਹਾ ਆਤਮ ਵਿਸ਼ਵਾਸ ਸਾਰੇ 34 ਖਿਡਾਰੀਆਂ ਵਿੱਚ ਦੇਖਣ ਨੂੰ ਮਿਲਿਆ ਜਦੋਂ ਉਹ ਆਪਣੀ ਸਿਖਲਾਈ ਦੇ ਤਜ਼ਰਬੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਸਾਾਂਝੇ ਕਰ ਰਹੇ ਸਨ। ਪੰਜਾਬ ਭਵਨ ਚੰਡੀਗੜ੍ਹ ਦਾ ਚੌਗਿਰਦਾ ਇਨਾਂ ਉਭਰਦੇ ਖਿਡਾਰੀਆਂ ਦੇ ਜੋਸ਼ ਅਤੇ ਉਤਸ਼ਾਹ ਨਾਲ ਭਰਿਆ ਹੋਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸੁਫਨਾ ਇਹ ਖਿਡਾਰੀ ਹੁਣ ਆਪਣੀ ਲਗਨ ਤੇ ਮਿਹਨਤ ਨਾਲ ਪੂਰਾ ਕਰਨਗੇ। ਪੰਜਾਬ ਦੇ ਖੇਡ ਵਿਭਾਗ ਵੱਲੋਂ ਆਪਣੇ ਖਰਚੇ ਉਤੇ ਹੈਦਰਾਬਾਦ ਸਿਖਲਾਈ ਲਈ ਭੇਜੇ 34 ਖਿਡਾਰੀ ਇਕ ਮਹੀਨੇ ਦੌਰਾਨ ਦਰੋਣਾਚਾਰੀਆ ਐਵਾਰਡੀ ਤੇ ਸਾਬਕਾ ਭਾਰਤੀ ਬੈਡਮਿੰਟਨ ਕੋਚ ਐਸ.ਐਮ.ਆਰਿਫ ਕੋਲੋਂ ਸਿੱਖੇ ਗੁਰਾਂ ਅਤੇ ਤਕਨੀਕਾਂ ਤੋਂ ਆਪਣੇ ਰੋਜ਼ਾਨਾ ਦੇ ਅਭਿਆਸ ਦੌਰਾਨ ਸੇਧ ਲੈਂਦੇ ਰਹਿਣਗੇ। ਭਾਰਤੀ ਬੈਡਮਿੰਟਨ ਸਟਾਰ ਜਵਾਲਾ ਗੁੱਟਾ ਵੱਲੋਂ ਕੈਂਪ ਦੌਰਾਨ ਖਿਡਾਰੀਆਂ ਨਾਲ ਕੀਤੀ ਮੁਲਾਕਾਤ ਤੋਂ ਬਾਅਦ ਹਰ ਖਿਡਾਰੀ ਵਿੱਚ ਉਸ ਵਰਗਾ ਬਣਨ ਦੀ ਦ੍ਰਿੜਤਾ ਪੈਦਾ ਹੋਈ।
ਇਕ ਹੋਰ ਦਰਿਆ ’ਚ ਛੱਡਿਆ ਪਾਣੀ, ਪਿੰਡਾਂ ਦੇ ਪਿੰਡ ਕਰਾਏ ਖਾਲੀ | D5 Channel Punjabi | Gurdaspur News
ਖੇਡ ਮੰਤਰੀ ਮੀਤ ਹੇਅਰ ਨਾਲ ਮੁਲਾਕਾਤ ਦੌਰਾਨ ਖਿਡਾਰੀਆਂ ਨੇ ਇਕ ਮਹੀਨੇ ਦੌਰਾਨ ਹੋਏ ਤਜ਼ਰਬੇ ਵੀ ਸਾਂਝੇ ਕੀਤੇ। ਕੋਰਟ ਵਿੱਚ ਖੇਡਣ ਦੀਆਂ ਨਵੀਆਂ ਤਕਨੀਕਾਂ ਅਤੇ ਸਟਰੈਚਿੰਗ ਦੀ ਵਿਧੀ ਖਿਡਾਰੀਆਂ ਨੂੰ ਸਭ ਤੋਂ ਵੱਧ ਪਸੰਦ ਆਈ। ਮੀਤ ਹੇਅਰ ਨੇ ਖਿਡਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਸੂਬਾ ਸਰਕਾਰ ਪੰਜਾਬ ਦੇ ਖਿਡਾਰੀਆਂ ਨੂੰ ਖੇਡਾਂ ਦੇ ਕੌਮਾਂਤਰੀ ਮੰਚ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਨਵੀਂ ਖੇਡ ਨੀਤੀ ਸੂਬੇ ਦੀਆਂ ਖੇਡਾਂ ਤੇ ਖਿਡਾਰੀਆਂ ਨੂੰ ਨਵੀਂ ਦਿਸ਼ਾ ਦੇਵੇਗੀ। ਇਸ ਮੌਕੇ ਖਿਡਾਰੀਆਂ ਨੇ ਪੰਜਾਬ ਦੇ ਮੀਤ ਹੇਅਰ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਜੋ ਜਵਾਲਾ ਗੁੱਟਾ ਅਕੈਡਮੀ ਵੱਲੋਂ ਖੇਡ ਮੰਤਰੀ ਲਈ ਵਿਸ਼ੇਸ਼ ਤੌਰ ਉਤੇ ਭੇਜਿਆ ਗਿਆ ਸੀ।
Beadbi Case ‘ਚ SGPC President ਦਾ ਅਸਤੀਫਾ? ਦਿੱਲੀ ਕਮੇਟੀ ਬਾਰੇ ਹੋਇਆ ਵੱਡਾ ਖੁਲਾਸਾ! | D5 Channel Punjabi
ਖੇਡ ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ 8 ਸਾਲ ਤੋਂ 15 ਸਾਲ ਤੱਕ ਉਮਰ ਵਰਗ ਦੇ ਕੁੱਲ 34 ਬੈਡਮਿੰਟਨ ਖਿਡਾਰੀਆਂ ਨੇ ਹੈਦਰਾਬਾਦ ਵਿਖੇ ਇਕ ਮਹੀਨਾ ਸਿਖਲਾਈ ਹਾਸਲ ਕੀਤੀ। ਇਨਾਂ ਵਿੱਚ 18 ਕੁੜੀਆਂ ਤੇ 16 ਮੁੰਡੇ ਸਨ। ਇਨ੍ਹਾਂ ਖਿਡਾਰੀਆਂ ਨਾਲ ਵਰੁਣ ਕੁਮਾਰ ਤੇ ਸਹਿਨਾਜ਼ ਖਾਨ ਕੋਚ ਵੀ ਗਏ ਸਨ। ਕੈਂਪ ਦੀ ਸਮਾਪਤੀ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਪੇਸ਼ ਕੀਤੀ ਭੰਗੜੇ ਦੀ ਪੇਸ਼ਕਾਰੀ ਨੇ ਜਵਾਲਾ ਗੁੱਟਾ ਅਕੈਡਮੀਆਂ ਦੇ ਸਾਰੇ ਖਿਡਾਰੀਆਂ ਦਾ ਮਨ ਮੋਹ ਲਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.