Breaking NewsD5 specialNewsPoliticsPunjab

ਉਮਰਾਨੰਗਲ ਦੀ ਫੇਰ ਹੋਏਗੀ ਜੇਲ੍ਹ ਯਾਤਰਾ !

ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਵਿੱਚ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ ਦਰਅਸਲ ਉਮਰਾਨੰਗਲ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਉਮਰਾਨੰਗਲ ਨੂੰ ਦਿੱਤੀ ਖੁੱਲੀ ਜ਼ਮਾਨਤ ਦਾ ਵਿਰੋਧ ਕਰਦਿਆਂ ਅਰਜ਼ੀ ਦਾਖਿਲ ਕਰਕੇ ਇਸ ਨੂੰ ਇੱਕ ਵੱਡਾ ਮਾਮਲਾ ਦੱਸਿਆ ਹੈ ਅਤੇ ਕਿਹਾ ਹੈ ਕਿ ਸਰਕਾਰ ਦੀ ਸਲਾਹ ਦੇ ਬਗੈਰ ਉਮਰਾਨੰਗਲ ਨੂੰ ਅਜਿਹੀ ਖੁੱਲੀ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ।

Read Also IG ਉਮਰਾਨੰਗਲ ਦੀ ਜ਼ਮਾਨਤ ਮਨਜ਼ੂਰ

ਲਿਹਾਜ਼ਾ ਖੁੱਲੀ ਜ਼ਮਾਨਤ ਦੇ ਦਿੱਤੇ ਹੁਕਮ ‘ਤੇ ਮੁੜ ਗੌਰ ਕੀਤਾ ਜਾਣਾ ਚਾਹੀਦਾ ਹੈ। ਸਰਕਾਰ ਦੀ ਇਸ ਅਰਜ਼ੀ ‘ਤੇ ਹਾਈਕੋਰਟ ਨੇ ਉਮਰਾਨੰਗਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਉਮਰਾਨੰਗਲ ਦੀ ਅਗਾਓ ਜ਼ਮਾਨਤ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਉਨਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਸੱਤ ਦਿਨ ਦਾ ਨੋਟਿਸ ਦਿੱਤਾ ਜਾਵੇ। ਜਿਸ ‘ਤੇ ਸਰਕਾਰ ਆਪਣਾ ਵਿਰੋਧ ਦਰਸ਼ਾ ਰਹੀ ਹੈ ਅਤੇ ਹਾਈਕੋਰਟ ਦੇ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਰਜ਼ੀ ਦਾਖਿਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button