Breaking NewsD5 specialNewsPoliticsPunjab

ਉਮੀਦਵਾਰਾਂ ਨੂੰ ਫੇਰ ਲੱਗੂ ਵੱਡਾ ਝਟਕਾ ? (ਵੀਡੀਓ)

Captain Amarinder Singh on Panchayat Election ਸ੍ਰੀ ਫਤਿਹਗੜ੍ਹ ਸਾਹਿਬ : ਪੰਚਾਇਤੀ ਚੋਣਾਂ ਨੂੰ ਲੈ ਕੇ ਜਿਥੇ ਪੰਜਾਬ-ਹਰਿਆਣਾ ਹਾਈਕੋਰਟ ਨੇ ਬੀਤੇ ਦਿਨੀ ਸੂਬਾ ਸਰਕਾਰ ਵੱਲੋਂ ਚੋਣਾਂ ਸਬੰਧੀ ਪਾਈ ਮੁੜ ਵਿਚਾਰ ਅਰਜ਼ੀ ‘ਤੇ ਪੰਜਾਬ ਸਰਕਾਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿਤਾ ਹੈ। ਉਥੇ ਹੀ ਹੁਣ ਇਨ੍ਹਾਂ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ। ਕੈਪਟਨ ਨੇ ਪੰਚਾਇਤੀ ਚੋਣਾਂ ਅੱਗੇ ਪਾਉਣ ਸਬੰਧੀ ਅਟਕਲਾਂ ਤੇ ਵਿਰਾਮ ਲਗਾ ਦਿੱਤਾ ਹੈ। ਕੈਪਟਨ ਮੁਤਾਬਕ ਚੋਣਾਂ ਅੱਗੇ ਨਹੀਂ ਪਾਈਆਂ ਜਾ ਸਕਦੀਆਂ ਕਿਉਂਕਿ ਬਹੁਤ ਸਾਰੀਆਂ ਪੰਚਾਇਤਾਂ ਪਹਿਲਾਂ ਹੀ ਸਰਬਸੰਮਤੀ ਨਾਲ ਚੁਣੀਆਂ ਜਾ ਚੁੱਕੀਆਂ ਹਨ।

Read Also ਲਓ ਜੀ ਇਹ ਪਾਉਣਗੇ ਪੇਟੀ ‘ਚ ਵੋਟਾਂ! ਏਦਾਂ ਬਣਾਇਆ ਜਾਂਦੈ ਪਿੰਡ ਦਾ ਸਰਪੰਚ ? (ਵੀਡੀਓ)

ਪੰਜਾਬ ‘ਚ ਸ਼ੁਰੂ ਹੋਈ ਬੁੱਤਾਂ ਦੀ ਸਿਆਸਤ ਤੇ ਬੋਲਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਅਕਾਲੀ ਦਲ ਸੂਬੇ ਦੀ ਭਾਈਚਾਰਕ ਸਾਂਝ ‘ਚ ਤਰੇੜਾਂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨਾਂ ਫ਼ਤਿਹਗੜ੍ਹ ਸਾਹਿਬ ਵਿਖੇ ਛੇਤੀ ਹੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਚੌਕ ਬਣਾਉਣ ਦਾ ਐਲਾਨ ਵੀ ਕੀਤਾ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਸ਼ਹੀਦੀ ਜੋੜ ਮੇਲ ਚ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ਼ ਭੇਟ ਕਰਨ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button