Breaking NewsD5 specialNewsPunjabTop News

ਉਲੰਪਿਕ ‘ਚ ਇਤਿਹਾਸ ਸਿਰਜਣ ਵਾਲੀ ਹਾਕੀ ਟੀਮ ਦੇ ਮੈਂਬਰ ਰੁਪਿੰਦਰ ਸਿੰਘ ਦੇ ਘਰ ਪੁੱਜੇ ਸਿੱਧੂ

ਫਰੀਦਕੋਟ : ਟੋਕੀਉ ਉਲੰਪਿਕ ‘ਚ 41 ਸਾਲਾਂ ਬਾਅਦ ਇਤਿਹਾਸ ਰਚਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੂੰ ਦੇਸ਼ ਭਰ ‘ਚ ਵਧਾਈਆਂ ਮਿਲ ਰਹੀਆਂ ਹਨ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਾਰਤੀ ਉਲੰਪਿਕ ਹਾਕੀ ਟੀਮ ਦੇ ਖਿਡਾਰੀ ਰੁਪਿੰਦਰ ਸਿੰਘ ਦੇ ਘਰ ਪਹੁੰਚੇ। ਨਵਜੋਤ ਸਿੱਧੂ ਨੇ ਰੁਪਿੰਦਰ ਸਿੰਘ ਦੇ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਇਸ ਇਤਿਹਾਸਕ ਜਿੱਤ ਲਈ ਵਧਾਈਆਂ ਦਿੱਤੀਆਂ।

Tokyo Olympics : ਭਾਰਤੀ ਮਹਿਲਾ ਹਾਕੀ ਟੀਮ ਬ੍ਰਾਊਨਜ਼ ਮੈਡਲ ਤੋਂ ਖੁੰਝੀ, ਟੁੱਟੀਆਂ ਉਮੀਦਾਂ ! D5 Punjabi Channel.

ਦੱਸ ਦਈਏ ਕਿ ਟੋਕੀਉ ਉਲੰਪਿਕ ‘ਚ ਭਾਰਤ ਨੇ 41 ਸਾਲਾਂ ਬਾਅਦ ਹਾਕੀ ‘ਚ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਭਾਰਤੀ ਹਾਕੀ ਟੀਮ ਨੇ 1980 ਵਿਚ ਮਾਸਕੋ ਵਿਚ ਗੋਲਡ ਮੈਡਲ ਜਿੱਤਿਆ ਸੀ ਪਰ ਇਸ ਤੋਂ ਬਾਅਦ ਭਾਰਤ ਨੂੰ ਕੋਈ ਮੈਡਲ ਨਹੀਂ ਮਿਲਿਆ। ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਸਵੇਰੇ ਜਰਮਨੀ ਨੂੰ ਕਾਂਸੀ ਤਮਗਾ ਮੁਕਾਬਲੇ ’ਚ 5-4 ਨਾਲ ਹਰਾ ਕੇ ਇਤਿਹਾਸ ਰਚਿਆ ਹੈ। ਇਸ ਟੀਮ ਦੇ ਜ਼ਿਆਦਾਤਰ ਖਿਡਾਰੀ ਪੰਜਾਬ ਤੋਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button