IndiaTop News

ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵੱਡਾ ਸੜਕ ਹਾਦਸਾ, ਬੱਸ ਡਿੱਗੀ ਡੂੰਘੀ ਖੱਡ ‘ਚ, ਮਰਨ ਵਾਲੇ 38

ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਸਾਲਟ ਵਿੱਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਅੱਜ ਇਕ ਬੱਸ ਮਰਚੁਲਾ ਦੇ ਕੋਲ ਕੁਪੀ ਰੋਡ ‘ਤੇ ਸਾਲਟ ਤੋਂ ਰਾਮਨਗਰ ਜਾ ਰਹੀ ਸੀ। ਇਸ ਦੌਰਾਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਕੁਝ ਹੀ ਸਮੇਂ ਵਿੱਚ ਬੱਸ 150 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਬੱਸ ਖੱਡ ਵਿੱਚ ਜਾ ਡਿੱਗੀ। ਸੂਚਨਾ ਮਿਲਦੇ ਹੀ ਆਸਪਾਸ ਦੇ ਲੋਕ ਮੌਕੇ ਵੱਲ ਭੱਜੇ। ਸੂਚਨਾ ਮਿਲਦੇ ਹੀ ਪੁਲਿਸ, ਫਾਇਰ ਬ੍ਰਿਗੇਡ ਅਤੇ ਐਸਡੀਆਰਐਫ ਦੀਆਂ ਟੀਮਾਂ ਵੀ ਬਚਾਅ ਵਿੱਚ ਜੁੱਟ ਗਈਆਂ। ਹੁਣ ਤੱਕ ਟੀਮਾਂ 38 ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਚੁੱਕੀਆਂ ਹਨ। ਡੀਡੀਐਮਓ ਵਿਨੀਤ ਪਾਲ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਹਾਦਸੇ ਵਿੱਚ ਮਰਨ ਵਾਲੇ 38 ਲੋਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button