ਉੱਤਰਾਖੰਡ ਬੱਸ ਹਾਦਸੇ ’ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਲਈ ਮੁਆਵਜ਼ੇ ਦਾ ਐਲਾਨ

ਦੇਹਰਾਦੂਨ : ਉੱਤਰਾਖੰਡ ਘੁੰਮਣ ਆਏ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਤੀਰਥ ਯਾਤਰੀਆਂ ਨਾਲ ਭਰੀ ਬੱਸ ਐਤਵਾਰ ਸ਼ਾਮ ਨੂੰ ਡੂੰਘੀ ਖੱਡ ’ਚ ਡਿੱਗ ਗਈ, ਜਿਸ ਕਾਰਨ 26 ਲੋਕਾਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋਏ ਹਨ। ਇਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਗ ਜਤਾਇਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਹਤ ਫੰਡ ਤੋਂ ਇਸ ਸੜਕ ਹਾਦਸੇ ਦੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਅੰਮ੍ਰਿਤਸਰ ’ਚ ਭਖਿਆ ਮਾਹੌਲ, ਫੇਰ ਜਥੇਦਾਰ ਨੇ ਸਿੱਖਾਂ ਨੂੰ ਦਿੱਤਾ ਵੱਡਾ ਸੁਨੇਹਾ | D5 Channel Punjabi
ਪ੍ਰਧਾਨ ਮੰਤਰੀ ਦਫ਼ਤਰ (PMO) ਵਲੋਂ ਜਾਰੀ ਇਕ ਟਵੀਟ ’ਚ ਮੋਦੀ ਨੇ ਕਿਹਾ ਕਿ ਉੱਤਰਾਖੰਡ ’ਚ ਹੋਇਆ ਬੱਸ ਹਾਦਸਾ ਬਹੁਤ ਦੀ ਦੁਖਦਾਈ ਹੈ। ਇਸ ’ਚ ਜਿਨ੍ਹਾਂ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਸੂਬਾ ਸਰਕਾਰ ਦੀ ਦੇਖ-ਰੇਖ ’ਚ ਸਥਾਨਕ ਪ੍ਰਸ਼ਾਸਨ ਮੌਕੇ ’ਤੇ ਹਰ ਸੰਭਵ ਮਦਦ ’ਚ ਜੁੱਟਿਆ ਹੈ।
The Prime Minister has announced an ex-gratia of Rs. 2 lakh each from PMNRF for the next of kin of those who lost their lives in the accident in Uttarakhand. The injured would be given Rs. 50,000 each.
— PMO India (@PMOIndia) June 5, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.