ਮੰਗਲਵਾਰ ਰਾਤ ਕਰੀਬ 10.15 ਵਜੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਯੂਪੀ, ਪੰਜਾਬ, ਜੰਮੂ-ਕਸ਼ਮੀਰ, ਉੱਤਰਾਖੰਡ, ਬਿਹਾਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸਦੀ ਤੀਬਰਤਾ 6.6 ਮਾਪੀ ਗਈ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ ਤੋਂ 133 ਕਿਲੋਮੀਟਰ ਦੱਖਣ-ਪੂਰਬ ‘ਚ ਸੀ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 156 ਕਿਲੋਮੀਟਰ ਦੀ ਡੂੰਘਾਈ ‘ਤੇ ਸੀ।ਭੂਚਾਲ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਦਿੱਲੀ ਦੇ ਸ਼ਕਰਪੁਰ ਇਲਾਕੇ ‘ਚ ਇਕ ਇਮਾਰਤ ਦੇ ਝੁਕਣ ਦੀ ਖਬਰ ਹੈ। ਫਾਇਰ ਡਿਪਾਰਟਮੈਂਟ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਸਾਡੀ ਟੀਮ ਨੇ ਪੂਰੇ ਇਲਾਕੇ ਦੀ ਤਲਾਸ਼ੀ ਲਈ। ਅਜਿਹੀ ਇਮਾਰਤ ਸਾਨੂੰ ਕਿਤੇ ਵੀ ਨਹੀਂ ਮਿਲੀ। ਭਾਰਤ ਤੋਂ ਇਲਾਵਾ ਅਫਗਾਨਿਸਤਾਨ, ਪਾਕਿਸਤਾਨ, ਕਜ਼ਾਕਿਸਤਾਨ ਅਤੇ ਚੀਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਦੇ ਝਟਕਿਆਂ ਕਾਰਨ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਭੂਚਾਲ ਦੇ ਝਟਕੇ ਕਈ ਸਕਿੰਟਾਂ ਤੱਕ ਮਹਿਸੂਸ ਕੀਤੇ ਗਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.