InternationalTop News

ਉੱਤਰੀ ਸਵਿਟਜ਼ਰਲੈਂਡ ਦੇ ਆਰਾਊ ਵਿੱਚ ਰੇਵ ਪਾਰਟੀ ਦੌਰਾਨ ਚੱਲੀਆਂ ਗੋਲੀਆਂ, 1 ਦੀ ਮੌਤ, 5 ਹੋਰ ਜ਼ਖਮੀ

ਸਵਿਟਜ਼ਰਲੈਂਡ 30 ਅਗਸਤ, 2026: ਸਵਿਟਜ਼ਰਲੈਂਡ ਦੇ ਉੱਤਰੀ ਸ਼ਹਿਰ ਆਰਾਊ ਵਿੱਚ ਅੱਧੀ ਰਾਤ ਨੂੰ ਆਯੋਜਿਤ ਇੱਕ ਰੇਵ ਪਾਰਟੀ ਦੌਰਾਨ ਹੋਈ ਗੋਲੀਬਾਰੀ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਜ਼ਿਊਰਿਖ ਤੋਂ ਲਗਭਗ 46 ਕਿਲੋਮੀਟਰ ਪੱਛਮ ਵਿੱਚ ਸਥਿਤ ਆਰਾਊ ਦੇ ਸ਼ਾਚੇਨ ਖੇਤਰ ਦੇ ਇੱਕ ਰੇਸਕੋਰਸ ‘ਤੇ ਵਾਪਰੀ, ਜਿੱਥੇ ਲਗਭਗ 3,500 ਲੋਕ ਪ੍ਰੋਗਰਾਮ ਵਿੱਚ ਸ਼ਾਮਲ ਸਨ।ਸਥਾਨਕ ਸਮੇਂ ਅਨੁਸਾਰ ਤੜਕੇ 3 ਵਜੇ ਦੇ ਕਰੀਬ ਚੱਲੀਆਂ ਗੋਲੀਆਂ ਤੋਂ ਬਾਅਦ ਪੁਲਿਸ, ਮੈਡੀਕਲ ਟੀਮਾਂ ਅਤੇ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਆਰਗੌ ਕੈਂਟੋਨਲ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਣਪਛਾਤੇ ਹਮਲਾਵਰ ਦੀ ਭਾਲ ਲਈ ਵੱਡੀ ਟੁਕੜੀ ਤਾਇਨਾਤ ਕੀਤੀ ਗਈ ਹੈ। ਪੁਲਿਸ ਅਨੁਸਾਰ ਗੋਲੀਬਾਰੀ ਦੇ ਪਿੱਛੇ ਦੇ ਅਸਲ ਮਕਸਦ ਅਤੇ ਹਾਲਾਤਾਂ ਦਾ ਅਜੇ ਤੱਕ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।ਯੂਰਪ ਵਿੱਚ ਸਵਿਟਜ਼ਰਲੈਂਡ ਅੰਦਰ ਬੰਦੂਕ ਰੱਖਣ ਦੀ ਦਰ ਸਭ ਤੋਂ ਵੱਧ ਹੋਣ ਦੇ ਬਾਵਜੂਦ ਇੱਥੇ ਅਜਿਹੀਆਂ ਹਿੰਸਕ ਗੋਲੀਬਾਰੀ ਦੀਆਂ ਘਟਨਾਵਾਂ ਬਹੁਤ ਘੱਟ ਦੇਖਣ ਨੂੰ ਮਿਲਦੀਆਂ ਹਨ। ਸਾਲ 2019 ਵਿੱਚ ਦੇਸ਼ ਨੇ ਹਥਿਆਰਾਂ ਦੀ ਰਜਿਸਟ੍ਰੇਸ਼ਨ ਅਤੇ ਨਿਯਮਾਂ ਨੂੰ ਹੋਰ ਸਖ਼ਤ ਕੀਤਾ ਸੀ। ਫਿਲਹਾਲ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਜਾਂਚ ਪੂਰੀ ਹੋਣ ਤੱਕ ਘਟਨਾ ਵਾਲੇ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button