Breaking NewsD5 specialNewsPress ReleasePunjab

ਉੱਪ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ

ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਟਰਾਂਸਪੋਰਟ ਵਿਭਾਗ ਨੂੰ ਲੋੜੀਂਦੀ ਪੁਲੀਸ ਫੋਰਸ ਮੁਹੱਈਆ ਕਰਵਾਉਣ ਲਈ ਡੀ.ਜੀ.ਪੀ. ਨੇ ਪੁਲੀਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਕੀਤੀ ਹਦਾਇਤ

ਚੰਡੀਗੜ੍ਹ:ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ। ਇਹ ਕਾਰਵਾਈ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਏ ਜਾਣ ਨੂੰ ਯਕੀਨੀ ਬਣਾਉਣ ਦੇ ਆਦੇਸ਼ਾਂ ਦੇ ਤਿੰਨ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

https://www.youtube.com/watch?v=TgKZrG7QSos

ਪੰਜਾਬ ਪੁਲਿਸ ਵੱਲੋਂ ਕੀਤੇ ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਜਦੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਸਬੰਧਤ ਅਥਾਰਟੀਆਂ ਵਲੋਂ ਪੁਲਿਸ ਸਹਾਇਤਾ ਮੁਹੱਈਆ ਕਰਵਾਉਣ ਲਈ ਕੋਈ ਕਾਨੂੰਨੀ ਮੰਗ ਪ੍ਰਾਪਤ ਹੁੰਦੀ ਹੈ ਤਾਂ ਟਰਾਂਸਪੋਰਟ ਵਿਭਾਗ ਦੇ ਜਨਰਲ ਮੈਨੇਜਰਾਂ ਨੂੰ ਇੱਕ ਗਜਟਿਡ ਅਫਸਰ ਦੀ ਕਮਾਂਡ ਹੇਠ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ। ਹੁਕਮਾਂ ਅਨੁਸਾਰ ਟਰਾਂਸਪੋਰਟ ਵਿਭਾਗ (ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ) ਦੇ ਜਨਰਲ ਮੈਨੇਜਰ ਨੋਡਲ ਅਫਸਰ ਹੋਣਗੇ, ਜੋ ਸਬੰਧਤ ਪੁਲਿਸ ਕਮਿਸ਼ਨਰ/ਐਸਐਸਪੀ ਨਾਲ ਸੰਪਰਕ ਕਰਨਗੇ।ਇਸ ਦੌਰਾਨ ਰੇਂਜ ਆਈ.ਜੀ./ਡੀ.ਆਈ.ਜੀ. ਸੂਬਾ ਸਰਕਾਰ ਦੇ ਇਨ੍ਹਾਂ ਮਹੱਤਵਪੂਰਨ ਹੁਕਮਾਂ ਦੀ ਨਿਗਰਾਨੀ ਕਰਨ ਲਈ ਵੀ ਕਿਹਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button