NewsBreaking NewsIndiaInternational

ਏਅਰ ਸਟ੍ਰਾਈਕ : ਪਾਕਿ ਨੇ ਭਾਰਤੀ ਪਾਇਲਟਾਂ ਦੇ ਖਿਲਾਫ਼ ਕਰਵਾਈ FIR, ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਇਸਲਾਮਾਬਾਦ : ਪਾਕਿਸਤਾਨ ਭਾਰਤ ਦੇ ਵੱਲੋਂ ਕੀਤੀ ਗਈ ਏਅਰ ਸਟ੍ਰਾਈਕ ਨੂੰ ਇੱਕ ਮੁੱਦਾ ਬਣਾਉਣ ਦੀ ਕੋਸ਼ਿਸ਼ ਵਿੱਚ ਜੁਟਿਆ ਹੈ। ਪਾਕਿਸਤਾਨ ਇਹ ਵੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਭਾਰਤੀ ਏਅਰਫੋਰਸ ਦੀ ਸਟ੍ਰਾਈਕ ਵਿੱਚ ਕੋਈ ਵੀ ਨੁਕਸਾਨ ਨਹੀਂ ਹੋਇਆ। ਭਾਰਤ ਦੀ ਇਸ ਕਾਰਵਾਈ ਦੌਰਾਨ ਜੈਸ਼-ਏ-ਮੁਹੰਮਦ ਦੇ ਸਭ ਤੋਂ ਵੱਡੇ ਸਿਖਲਾਈ ਕੈਂਪ ਨੂੰ ਬੰਬਾਂ ਨਾਲ ਉਡਾਇਆ ਗਿਆ ਸੀ, ਪਰ ਕਈ ਦਿਨ ਬਾਅਦ ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤੀ ਹਵਾਈ ਫ਼ੌਜ ਦੇ ‘ਅਣਪਛਾਤੇ ਪਾਇਲਟਾਂ’ ਉੱਪਰ ਬੰਬ ਸੁੱਟ ਕੇ 19 ਦਰੱਖ਼ਤ ਤਬਾਹ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਹੈ।

Read Also ਨੇਪਾਲ ‘ਚ ਫੌਜ ਦਾ ਕਾਰਗੋ ਹੈਲੀਕਾਪਟਰ ਹਾਦਸਾਗ੍ਰਸਤ, ਦੋਵਾਂ ਪਾਇਲਟਾਂ ਦੀ ਮੌਤ

ਸਥਾਨਕ ਮੀਡੀਆ ਰਿਪੋਰਟ ਅਨੁਸਾਰ ਜੰਗਲਾਤ ਵਿਭਾਗ ਵੱਲੋਂ ਭਾਰਤੀ ਹਵਾਈ ਫ਼ੌਜ ਦੇ ਅਣਪਛਾਤੇ ਪਾਇਲਟਾਂ ਖ਼ਿਲਾਫ਼ ਬਾਲਾਕੋਟ ਖੇਤਰ ਵਿੱਚ ਦਰੱਖ਼ਤਾਂ ’ਤੇ ਬੰਬਾਰੀ ਕਰਨ ਦੇ ਦੋਸ਼ ਹੇਠ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਐੱਫਆਈਆਰ ਵਿੱਚ 19 ਦਰੱਖ਼ਤਾਂ ਦੇ ਨੁਕਸਾਨੇ ਜਾਣ ਦੇ ਵੇਰਵੇ ਵੀ ਦਰਜ ਕੀਤੇ ਗਏ ਹਨ। ਮੀਡੀਆ ਰਿਪੋਰਟ ਅਨੁਸਾਰ ਪਾਕਿਸਤਾਨ ਵਲੋਂ ਸੰਯੁਕਤ ਰਾਸ਼ਟਰ ਕੋਲ ਵੀ ਭਾਰਤ ਵਿਰੁੱਧ ‘ਈਕੋ-ਟੈਰਰਿਜ਼ਮ’ ਫੈਲਾਉਣ ਦੇ ਦੋਸ਼ ਹੇਠ ਸ਼ਿਕਾਇਤ ਕਰਜ ਕਰਵਾਉਣ ਬਾਰੇ ਸੋਚਿਆ ਜਾ ਰਿਹਾ ਹੈ।

ਭਾਰਤੀ ਲੜਾਕੂ ਜਹਾਜ਼ਾਂ ਨੇ ਬਾਲਾਕੋਟ ਦੇ ਪਹਾੜੀ ਅਤੇ ਜੰਗਲੀ ਖੇਤਰ ਵਿੱਚ ਜਾਬਾ ਟੌਪ ’ਤੇ ਬੰਬ ਸੁੱਟੇ ਗਏ ਸਨ। ਇਹ ਖੇਤਰ ਮਕਬੂਜ਼ਾ ਕਸ਼ਮੀਰ ਤੋਂ 40 ਕਿਲੋਮੀਟਰ ਦੂਰੀ ’ਤੇ ਸਥਿਤ ਹੈ। ਦੂਜੇ ਪਾਸੇ ਭਾਰਤ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਖੁਫ਼ੀਆ ਜਾਣਕਾਰੀਆਂ ਦੇ ਆਧਾਰ ’ਤੇ ਭਾਰਤੀ ਹਵਾਈ ਫ਼ੌਜ ਨੇ ਬਾਲਾਕੋਟ ਦੇ ਦਹਿਸ਼ਤੀ ਕੈਂਪ ’ਤੇ ਕੀਤੇ ਗਏ ਹਮਲੇ ਵਿੱਚ ਜੈਸ਼-ਏ-ਮੁਹੰਮਦ ਦੇ ਵੱਡੀ ਗਿਣਤੀ ਦਹਿਸ਼ਤਗਰਦ, ਟਰੇਨਰ, ਸੀਨੀਅਰ ਕਮਾਂਡਰ ਅਤੇ ਜਿਹਾਦੀ ਮਾਰੇ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button