National

ਏਮਜ ਚ ਪਈ ਕੋਮਾ ਪੀੜਤ ਨੇ ਦਿੱਤਾ ਬੱਚੀ ਨੂੰ ਜਨਮ

 ਸੱਤ ਮਹੀਨਿਆਂ ਤੋਂ ਏਮਜ਼ ਦੇ ਟਰਾਮਾ ਸੈਂਟਰ ਬੇਹੋਸ਼ੀ (ਕੋਮਾ) ਦੀ ਹਾਲਤ ਚ ਪਈ ਗਰਭਵਤੀ ਔਰਤ ਨੇ ਇੱਕ ਬੱਚੀ ਨੂੰ ਜਨਮ ਦਿੱਤਾ ਹੈ।ਡਾਕਟਰਾਂ ਦਾ ਕਹਿਣਾ ਹੈ ਕਿ 31 ਮਾਰਚ ਨੂੰ ਇੱਕ ਸੜਕ ਹਾਦਸੇ ਵਿੱਚ ਪੀੜਤਾ ਦੇ ਗੰਭੀਰ ਸੱਟਾਂ ਲੱਗੀਆਂ ਸਨ। ਹਾਦਸੇ ਚ ਉਸ ਦੇ ਦਿਮਾਗ ‘ਤੇ ਗੰਭੀਰ ਸੱਟ ਲੱਗ ਗਈ। ਉਸ ਸਮੇਂ ਉਹ ਛੇ ਹਫ਼ਤਿਆਂ ਦੀ ਗਰਭਵਤੀ ਸੀ। ਅਗਲੇ ਦਿਨ 1 ਅਪ੍ਰੈਲ ਨੂੰ ਉਸ ਨੂੰ ਦਿੱਲੀ ਲਿਆਂਦਾ ਗਿਆ ਅਤੇ ਇਲਾਜ ਲਈ ਏਮਜ਼ ਦੇ ਟਰੌਮਾ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ। ਜਦੋਂ ਉਹ ਏਮਜ਼ ਟਰਾਮਾ ਸੈਂਟਰ ਪਹੁੰਚੀ ਤਾਂ ਉਹ ਬੇਹੋਸ਼ ਸੀ। ਉਹ ਠੀਕ ਤਰ੍ਹਾਂ ਨਾਲ ਸਾਹ ਵੀ ਨਹੀਂ ਲੈ ਸਕਦੀ ਸੀ। ਇਸ ਕਾਰਨ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ਦਾ ਸਹਾਰਾ ਦਿੱਤਾ।
ਏਮਜ਼ ਪਹੁੰਚ ਕੇ ਟਰਾਮਾ ਸੈਂਟਰ ਦੇ ਗਾਇਨੀਕੋਲੋਜੀ ਵਿਭਾਗ ਦੇ ਡਾਕਟਰਾਂ ਨੇ ਔਰਤ ਦੀ ਸਿਹਤ ਦੀ ਜਾਂਚ ਕੀਤੀ। ਇਸ ਦੌਰਾਨ ਪਤਾ ਲੱਗਾ ਕਿ ਭਰੂਣ ਸੁਰੱਖਿਅਤ ਹੈ। 18ਵੇਂ ਹਫ਼ਤੇ ਦੀ ਅਲਟਰਾਸਾਊਂਡ ਰਿਪੋਰਟ ਵਿੱਚ ਭਰੂਣ ਦਾ ਵਿਕਾਸ ਸਹੀ ਪਾਇਆ ਗਿਆ। ਖਾਸ ਗੱਲ ਇਹ ਹੈ ਕਿ ਏਮਜ਼ ਦੇ ਗਾਇਨੀਕੋਲੋਜੀ ਵਿਭਾਗ ਦੇ ਡਾਕਟਰਾਂ ਨੇ ਹਾਦਸੇ ਦਾ ਸ਼ਿਕਾਰ ਹੋਈ ਇਸ ਗਰਭਵਤੀ ਔਰਤ ਦੀ ਨਾਰਮਲ ਡਿਲੀਵਰੀ ਕਰਵਾਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button