ਮੁੱਖ ਮੰਤਰੀ ਭਗਵੰਤ ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2023 ਦਾ ਖਿਤਾਬ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਨਾਲ ਮੁਲਾਕਾਤ ਕੀਤੀ। ਹਾਕੀ ਟੀਮ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚੀ। ਇੱਥੇ ਸੀਐਮ ਮਾਨ ਨੇ ਟੀਮ ਦਾ ਸਵਾਗਤ ਕੀਤਾ ਅਤੇ ਖਿਡਾਰੀਆਂ ਤੋਂ ਉਨ੍ਹਾਂ ਦੇ ਤਜਰਬੇ ਪੁੱਛੇ। ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।
ਸੀ.ਐਮ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ। ਹਾਕੀ ਟੀਮ ਵਿੱਚ ਜ਼ਿਆਦਾਤਰ ਖਿਡਾਰੀ ਪੰਜਾਬ ਦੇ ਹਨ। ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ।
ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਵਧੀਆ ਮਾਹੌਲ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਪੰਜਾਬ ਭਵਨ ਵਿਖੇ ਹਾਕੀ ਟੀਮ ਦੇ ਪਹੁੰਚਣ ‘ਤੇ ਹੋਰਨਾਂ ਆਗੂਆਂ ਤੇ ਅਧਿਕਾਰੀਆਂ ਨੇ ਵੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਸਾਰਿਆਂ ਨੇ ਹਾਕੀ ਟੀਮ ਨੂੰ ਵਧਾਈ ਦਿੱਤੀ।
ਖੇਡ ਮੰਤਰੀ ਮੀਤ ਹੇਅਰ ਨੇ ਟੀਮ ਨੂੰ ਵਧਾਈ ਦਿੱਤੀ ਅਤੇ ਅਗਲੇ ਸਾਲ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਭਾਰਤੀ ਹਾਕੀ ਟੀਮ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਵਿੱਚ ਮਲੇਸ਼ੀਆ ਨੂੰ 4-3 ਨਾਲ ਹਰਾ ਕੇ ਖਿਤਾਬ ਜਿੱਤਿਆ ਸੀ। । ਭਾਰਤੀ ਟੀਮ ਇਸ ਟੂਰਨਾਮੈਂਟ ਵਿੱਚ ਚੌਥੀ ਵਾਰ ਜੇਤੂ ਰਹੀ ਹੈ। ਇਸ ਦੇ ਨਾਲ ਹੀ ਭਾਰਤ ਇਸ ਟੂਰਨਾਮੈਂਟ ‘ਚ ਸਭ ਤੋਂ ਵੱਧ ਖਿਤਾਬ ਜਿੱਤਣ ਵਾਲਾ ਦੇਸ਼ ਬਣ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.