ਏ.ਜੀ.ਟੀ.ਐਫ. ਵੱਲੋਂ ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ 3 ਨਜ਼ਦੀਕੀ ਸਾਥੀ ਗਿ੍ਰਫਤਾਰ; 4 ਪਿਸਤੌਲ , ਗੋਲੀ-ਸਿੱਕਾ ਬਰਾਮਦ
ਪੰਜਾਬ ਪੁਲਿਸ ਵੱਲੋਂ ਕੀਤੀਆਂ ਉਕਤ 3 ਗਿ੍ਰਫਤਾਰੀਆਂ ਨਾਲ ਮਾਲਵੇ ਦੇ ਉੱਘੇ ਕਾਰੋਬਾਰੀ ’ਤੇ ਹੋਣ ਵਾਲੇ ਹਮਲੇ ਦੀ ਸਾਜ਼ਿਸ਼ ਟਲੀ : ਡੀਆਈਜੀ ਭੁੱਲਰ

ਚੰਡੀਗੜ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜਦੀਕੀ ਸਾਥੀਆਂ ਨੂੰ ਗਿ੍ਰਫਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ। ਗਿ੍ਰਫਤਾਰ ਕੀਤੇ ਮੁਲਜ਼ਮਾ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਸਚਿਨ ਵਾਸੀ ਪਿੰਡ ਚਰੇਵਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ, ਹਿੰਮਤਵੀਰ ਸਿੰਘ ਗਿੱਲ ਵਾਸੀ ਪਿੰਡ ਝੋਰੜ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ।
ਸਿਖ਼ਰ ਦੁਪਹਿਰੇ ਮੋਟਰ ‘ਤੇ ਫੜ੍ਹੇ ਗਏ 2 ਜਾਣੇ! D5 Channel Punjabi
ਪੁਲਿਸ ਨੇ ਇਨਾਂ ਕੋਲੋਂ ਦੋ .30 ਕੈਲੀਬਰ ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ 20 ਕਾਰ ਵੀ ਬਰਾਮਦ ਕੀਤੀ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜੀ ਲਿਆਉਣ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ ਵਿਚ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ . (ਏਜੀਟੀਐਫ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ, ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਵਸੂਲਣ ਲਈ ਉਸ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।
ਸਕੂਲਾਂ ‘ਚ ਮਚੀ ਹਾਹਾਕਾਰ! ਮਾਪੇ ਹੋਏ ਪਰੇਸ਼ਾਨ, ਦੇਖੋ ਸਿੱਧਾ ਲਾਈਵ | D5 Channel Punjabi
ਉਨਾਂ ਕਿਹਾ ਕਿ ਇਨਾਂ ਮੁਲਜਮਾਂ ਦੀ ਗਿ੍ਰਫਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਟਾਲਣ ਵਿੱਚ ਕਾਮਯਾਬੀ ਮਿਲੀ ਹੈ। ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜਮ ਅਪਰਾਧਿਕ ਪਿਛੋਕੜ ਵਾਲੇ ਹਨ। ਸਚਿਨ ਅਤੇ ਹਿੰਮਤਵੀਰ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਅਤੇ ਦਿੱਲੀ ਵਿੱਚ ਨਸ਼ਾ ਤਸਰਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨਾਂ ਕਿਹਾ ਕਿ ਉਹ ਗਿਰੋਹ ਲਈ ਦੂਜੇ ਰਾਜਾਂ ਤੋਂ ਹਥਿਆਰ ਮੰਗਵਾ ਕੇ ਆਪਣੇ ਸਾਥੀਆਂ ਨੂੰ ਪਹੁੰਚਾਉਂਦੇ ਸਨ ਤਾਂ ਜੋ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਜਾ ਸਕੇ।
ਪਟਿਆਲਾ ਹਿੰਸਾ ਨੂੰ ਲੈ ਭਗਵੰਤ ਮਾਨ ਦਾ ਵੱਡਾ ਧਮਾਕਾ! ਕਰਤੇ ਵੱਡੇ ਖੁਲਾਸੇ | D5 Channel Punjabi
ਡੀਆਈਜੀ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੇਂਸ ਬਿਸਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇੋਸ਼ਾਂ ‘ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣਗਾਹਾਂ ਉਪਲਬਧ ਕਰਵਾਉਂਦੇ ਸਨ। ਉਨਾਂ ਅੱਗੇ ਕਿਹਾ “ਹਾਲ ਹੀ ਵਿੱਚ ਸਪੈਸ਼ਲ ਸੈੱਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਵਾਂਟਡ ਗੈਂਗਸਟਰ ਸ਼ਾਹਰੁਖ ਨੂੰ ਗਿ੍ਰਫਤਾਰ ਕੀਤਾ ਹੈ, ਜਿਸ ਨੂੰ ਸਚਿਨ ਅਤੇ ਉਸਦੇ ਸਾਥੀਆਂ ਦੁਆਰਾ ਪੰਜਾਬ ਵਿੱਚ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ।“
ਜਾਇਦਾਦ ’ਚ ਘਰ ਦੇ ਕਿਸ ਮੈਂਬਰ ਦਾ ਕਿੰਨਾ ਹੈ ਹਿੱਸਾ, ਕੁੜੀਆਂ ਨੂੰ ਕਿਵੇਂ ਮਿਲਦਾ ਹੈ ਪੂਰਾ ਹੱਕ
ਜ਼ਿਕਰਯੋਗ ਹੈ ਕਿ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 01-05-2022 ਨੂੰ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.