Breaking NewsInternationalNewsPolitics

ਐਂਡਰਿਊ ਸ਼ੀਅਰ ਦਰਬਾਰ ਸਾਹਿਬ ਹੋਏ ਨਤਮਸਕ, ਲੰਗਰ ਦੀ ਕੀਤੀ ਸੇਵਾ

ਅੰਮ੍ਰਿਤਸਰ : ਕੈਨੇਡਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਕੰਜਰਵੇਟਿਵ ਪਾਰਟੀ ਦੇ ਮੁੱਖੀ ਐਂਡਰਿਊ ਸ਼ੀਅਰ ਇਨ੍ਹੀਂ ਦਿਨੀ ਭਾਰਤ ਦੇ ਦੌਰੇ ਉੱਤੇ ਹਨ। ਇਸ ਦੌਰੇ ਦੌਰਾਨ ਸ਼ੀਅਰ ਨੇ ਖਾਸ ਤੋਰ ਉੱਤੇ ਪੰਜਾਬ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਖਾਸ ਮੁਲਾਕਤਾ ਕੀਤੀ ਹੈ। ਇਸ ਮੁਲਾਕਾਤ ਦੌਰਾਨ ਦੋਵੇ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਲੈ ਕੇ ਚਰਚਾ ਕੀਤੀ।
ਇਸੇ ਨਾਲ ਸ਼ੀਅਰ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ।

Read Also ਸ਼ਹੀਦਾਂ ਦੀ ਧਰਤੀ ‘ਤੇ ਕੈਪਟਨ ਸਰਕਾਰ ਵੱਲੋਂ ਕੀਤੇ ਜਾਣਗੇ ਇਹ ਪੰਜ ਮੁੱਖ ਉਪਰਾਲੇ

ਸ਼ੀਅਰ ਖਾਸ ਤੌਰ ‘ਤੇ ਪੰਜਾਬ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਵਲੋਂ ਬਹੁਤ ਹੀ ਸ਼ਰਧਾ ਨਾਲ ਮੱਥਾ ਟੇਕਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਲੰਗਰ ਛੱਕਿਆ ਅਤੇ ਗੁਰੂ ਕੇ ਲੰਗਰਾਂ ਵਿੱਚ ਸੇਵਾ ਵੀ ਕੀਤੀ।

ਸ਼੍ਰੋਮਣੀ ਕਮੇਟੀ ਵਲੋਂ ਸ਼ੀਅਰ ਨੂੰ ਖਾਸ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਦੌਰੇ ਦੌਰਾਨ ਸ਼ੀਅਰ ਨੇ ਪਿੰਗਲਵਾੜੇ ਦਾ ਵੀ ਦੌਰਾ ਕੀਤਾ। ਇਥੇ ਉਨ੍ਹਾਂ ਨੇ ਪਿੰਗਲਵਾੜੇ ਦੇ ਲੋਕਾਂ ਨਾਮ ਸਮਾਂ ਵੀ ਬਤਾਇਆ। ਉਨ੍ਹਾਂ ਕਿਹਾ ਕਿ ਇਸ ਮਨੁੱਖੀ ਸੇਵਾ ਨੇ ਉਨ੍ਹਾਂ ਦੀ ਰੂਹ ਨੂੰ ਧੁਰ ਅੰਦਰ ਤੱਕ ਛੂਹ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button