Breaking NewsD5 specialNewsPoliticsPunjab

ਐਕਸਪ੍ਰੈੱਸ ਮਾਰਗ ’ਚ ਸ੍ਰੀ ਅੰਮ੍ਰਿਤਸਰ ਨੂੰ ਮੁੜ ਸ਼ਾਮਲ ਕਰਨ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ

ਅੰਮ੍ਰਿਤਸਰ :  ਦਿੱਲੀ-ਕੱਟੜਾ ਐਕਸਪ੍ਰੈੱਸ ਮਾਰਗ ਵਿਚ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਮੇਤ ਪੰਜਾਬ ਦੇ ਪੰਜ ਇਤਿਹਾਸਕ ਅਸਥਾਨਾਂ ਨੂੰ ਸ਼ਾਮਲ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਮਾਰਗ ਵਿਚ ਸੁਲਤਾਨਪੁਰ ਲੋਧੀ, ਸ੍ਰੀ ਗੋਇੰਦਵਾਲ ਸਾਹਿਬ, ਸ੍ਰੀ ਤਰਨਤਾਰਨ, ਸ੍ਰੀ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਨੂੰ ਜੋੜਨ ਦੀ ਮਨਜੂਰੀ ਸਿੱਖ ਜਗਤ ਲਈ ਖੁਸ਼ੀ ਦੀ ਖਬਰ ਹੈ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਮਤਰੀ ਸ੍ਰੀ ਨਿਤਿਨ ਗਡਕਰੀ ਸਮੇਤ ਇਸ ਕਾਰਜ ਵਿਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਹੈ।

Bajwa ਨਾਲ ਵਾਅਦਾ ਕਰਕੇ ਮੁੱਕਰੇ ਕੈਪਟਨ!,ਘਰਵਾਲੀ ਨੂੰ ਦੇਣਾ ਸੀ ਆਹ ਵੱਡਾ ਅਹੁਦਾ!,3 ਹੋਰ MLA ਹੋਏ ਕੈਪਟਨ ਦੇ ਖਿਲਾਫ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਲੰਘੀ ਇਕੱਤਰਤਾ ਵਿਚ ਇਕ ਮਤਾ ਪਾਸ ਕੇਂਦਰ ਸਰਕਾਰ ਨੂੰ ਭੇਜਿਆ ਸੀ, ਜਿਸ ਵਿਚ ਮੰਗ ਕੀਤੀ ਗਈ ਸੀ ਕਿ ਐਕਸਪ੍ਰੈੱਸ ਮਾਰਗ ਵਿਚ ਸ੍ਰੀ ਅੰਮ੍ਰਿਸਤਰ ਨੂੰ ਸ਼ਾਮਲ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਨੇ ਇਸ ਮਤੇ ਰਾਹੀਂ ਕਿਹਾ ਸੀ ਕਿ ਸ੍ਰੀ ਅੰਮ੍ਰਿਤਸਰ ਦੀ ਵੱਡੀ ਇਤਿਹਾਸਕ ਮਹੱਤਤਾ ਹੈ ਅਤੇ ਇਥੇ ਸਥਿਤ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਦੁਨੀਆਂ ਤੋਂ ਸੰਗਤਾਂ ਪੁੱਜਦੀਆਂ ਹਨ। ਇਸ ਲਈ ਐਕਸਪ੍ਰੈੱਸ ਮਾਰਗ ਵਿੱਚੋਂ ਸ੍ਰੀ ਅੰਮ੍ਰਿਸਤਰ ਨੂੰ ਮਨਫੀ ਕਰਨਾ ਜਾਇਜ਼ ਨਹੀਂ। ਹੁਣ ਕੇਂਦਰੀ ਮੰਤਰੀ ਵੱਲੋਂ ਇਸ ਨੂੰ ਮਨਜ਼ੂਰੀ ਦੇ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button