ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਮਗਰੋਂ ਅਤੇ ਨਵੀਂ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸ ਸਰਕਾਰ ਵੱਲੋਂ ਨਿਯੁਕਤ ਲੋਕਾਂ ਵੱਲੋਂ ਅਸਤੀਫ਼ਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਤਹਿਤ ਪੰਜਾਬ ਦੇ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਦੀਪਇੰਦਰ ਸਿੰਘ ਪਟਵਾਲੀਆ ਨੇ ਬੀਤੇ ਨਵੰਬਰ ਮਹੀਨੇ ‘ਚ ਆਪਣਾ ਅਹੁਦਾ ਸੰਭਾਲਿਆ ਸੀ।
Punjab Elections ‘ਚ ਵੱਡੀ ਹਾਰ, ਹੁਣ ਕੈਮਰੇ ਤੋਂ ਭੱਜਦੇ ਨਜ਼ਰ ਆਏ ‘Navjot Sidhu’ | D5 Channel Punjabi
ਉਨ੍ਹਾਂ ਵੱਲੋਂ ਲੰਬੇ ਸਮੇਂ ਦੀ ਸੰਵਿਧਾਨਿਕ ਕਨਵੈਨਸ਼ਨ ਦੇ ਚੱਲਦਿਆਂ ਅਸਤੀਫ਼ਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਸਮੁੱਚੀ ਕੈਬਨਿਟ ਸਮੇਤ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ ਸੀ, ਹਾਲਾਂਕਿ ਪੰਜਾਬ ‘ਚ ਨਵੇਂ ਮੁੱਖ ਮੰਤਰੀ ਦੇ ਅਹੁਦਾ ਸੰਭਾਲਣ ਤੱਕ ਉਹ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਰਹਿਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.