InternationalPress ReleasePunjabTop News

ਐਡਵੋਕੇਟ ਧਾਮੀ ਨੇ ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ

ਅੰਮ੍ਰਿਤਸਰ/ਵਾਸ਼ਿੰਗਟਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇਕ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਅੰਮ੍ਰਿਤਧਾਰੀ ਸਿੱਖ ਕਕਾਰਾਂ ਨੂੰ ਹਮੇਸ਼ਾ ਆਪਣੇ ਅੰਗ ਸੰਗ ਰੱਖਣ ਲਈ ਪਾਬੰਦ ਹੁੰਦਾ ਹੈ।
ਸਿੱਖ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨੇ ਹੋਣ ਕਰਕੇ ਜਲੀਲ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ, ਜਿਸ ਨੂੰ ਲੈ ਕੇ ਅਮਰੀਕਾ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਅਤੇ ਅਮਰੀਕਾ ’ਚ ਭਾਰਤੀ ਅੰਬੈਸਡਰ ਸ. ਤਰਨਜੀਤ ਸਿੰਘ ਸੰਧੂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਯਕੀਨੀ ਬਣਾਉਣ ਕਿ ਭਵਿੱਖ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕੋਈ ਠੇਸ ਨਾ ਪਹੁੰਚਾਏ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button