Press ReleasePunjabTop News
ਐਡਵੋਕੇਟ ਧਾਮੀ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਕੈਬਨਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦਾ ਪੰਥਕ ਸਿਆਸਤ ਵਿਚ ਅਹਿਮ ਸਥਾਨ ਸੀ, ਜਿਨ੍ਹਾਂ ਦੇ ਸੰਸਾਰ ਤੋਂ ਚਲੇ ਜਾਣ ਨਾਲ ਸਿੱਖ ਸਿਆਸਤ ਨੂੰ ਵੱਡਾ ਘਾਟਾ ਪਿਆ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਹਮੇਸ਼ਾ ਹੀ ਸਿੱਖ ਪੰਥ ਅਤੇ ਪੰਜਾਬ ਦੇ ਹੱਕਾਂ ਲਈ ਤਤਪਰ ਰਹੇ। ਐਡਵੋਕੇਟ ਧਾਮੀ ਨੇ ਜਥੇਦਾਰ ਬ੍ਰਹਮਪੁਰਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਸ. ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.