Breaking NewsD5 specialNewsPoliticsPress ReleasePunjabTop News

ਐਡਵੋਕੇਟ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਸਿੱਖ ਕਰਮਚਾਰੀਆਂ ਨੂੰ ਸ੍ਰੀ ਸਾਹਿਬ ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਲਿਆ ਸਖ਼ਤ ਨੋਟਿਸ

ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰੀ ਨੂੰ ਨੋਟੀਫਿਕੇਸ਼ਨ ਵਾਪਸ ਲੈਣ ਲਈ ਲਿਖਿਆ ਪੱਤਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਕਾਰਾਂ (ਕਿਰਪਾਨ) ’ਤੇ ਪਾਬੰਦੀ ਲਗਾਉਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਤਾਜ਼ਾ ਨੋਟੀਫਿਕੇਸ਼ਨ ਜਿਸ ਵਿਚ ਸਿੱਖ ਕਰਮਚਾਰੀਆਂ ਨੂੰ ਏਅਰਪੋਰਟ ਅੰਦਰ ਸਿੱਖ ਕਕਾਰਾਂ ਦਾ ਹਿੱਸਾ ਸ੍ਰੀ ਸਾਹਿਬ ਪਹਿਨ ਕੇ ਜਾਣ ਤੋਂ ਵਰਜਿਆ ਗਿਆ ਹੈ, ਨੂੰ ਸਿੱਖਾਂ ਨਾਲ ਧੱਕਾ ਕਰਾਰ ਦਿੱਤਾ ਹੈ।

Punjab Police ਅਧਿਕਾਰੀ ਨੇ ਘੇਰਿਆ ‘Navjot Sidu’, ਕੈਮਰੇ ਅੱਗੇ ਕੀਤੇ ਵੱਡੇ ਖ਼ੁਲਾਸੇ | D5 Channel Punjabi

ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਨਾਗਰਿਕ ਹਵਾਬਾਜ਼ੀ ਮੰਤਰੀ ਯਓਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ, ਜਿਸ ਨੂੰ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

Punjab Election Result : ਚੈਨਲਾਂ ਦੇ ਸਰਵਿਆਂ ਦਾ ਅਸਲ ਸੱਚ! ਲੋਕਾਂ ਨੇ ਕੈਮਰੇ ਅੱਗੇ ਰੱਖੀ ਸੱਚਾਈ, ਦੇਖੋ!

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਸਿੱਖ ਇਸ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਿਚ ਸਭ ਤੋਂ ਮੋਹਰੀ ਰਹੇ ਹਨ ਅਤੇ ਜੇਕਰ ਅੱਜ ਦੇਸ਼ ਦਾ ਸੱਭਿਆਚਾਰ ਬਚਿਆ ਹੋਇਆ ਹੈ ਤਾਂ ਉਹ ਸਿੱਖਾਂ ਦੀ ਬਦੌਲਤ ਹੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਮਰ ਮਿੱਟਣ ਵਾਲੇ ਸਿੱਖਾਂ ਨਾਲ ਆਪਣੇ ਦੇਸ਼ ਵਿਚ ਹੀ ਧੱਕਾ ਕੀਤਾ ਜਾ ਰਿਹਾ ਹੈ।

Punjab Election Result : ਨਤੀਜਿਆਂ ਤੋਂ ਇੱਕ ਦਿਨ ਪਹਿਲਾਂ ਵੱਡਾ ਧਮਾਕਾ! ਸਰਕਾਰ ਨੂੰ ਲੱਗਿਆ 33,000 ਕਰੋੜ ਦਾ ਚੂਨਾ!

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ਼ ਵੱਧ ਰਹੇ ਵਿਤਕਰੇ ’ਤੇ ਵੀ ਗਹਿਰੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਸਮੇਤ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਦੀ ਤਰੱਕੀ ਵਿਚ ਸਿੱਖਾਂ ਦਾ ਵੱਡਾ ਯੋਗਦਾਨ ਹੈ।

Bikram Majithia ‘ਤੇ ਮਿਹਰਬਾਨ ਪੁਲਿਸ ! ਸਿੱਖਾਂ ਦੇ ਹੱਕ ‘ਚ ਭਾਜਪਾ ਆਗੂ ਦਾ ਬਿਆਨ, || D5 Channel Punjabi

ਸਿੱਖਾਂ ਨੇ ਆਪਣੀ ਮਿਹਨਤ ਸਦਕਾ ਦੁਨੀਆਂ ਅੰਦਰ ਆਪਣੀ ਥਾਂ ਬਣਾਈ ਹੈ ਅਤੇ ਆਪਣੀ ਮਿਹਤਨ ਤੇ ਲਿਆਕਤ ਨਾਲ ਬਹੁਤ ਸਾਰੇ ਸਿੱਖ ਚਿਹਰੇ ਵਿਦੇਸ਼ਾਂ ਅੰਦਰ ਉੱਚ ਪਦਵੀਆਂ ’ਤੇ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਅੰਦਰ ਕਿਤੇ ਵੀ ਮੁਸੀਬਤ ਸਮੇਂ ਸਿੱਖਾਂ ਨੇ ਬਿਨ੍ਹਾਂ ਕਿਸੇ ਵਿਤਕਰੇ ਦੇ ਵੱਡੀਆਂ ਸੇਵਾਵਾਂ ਦਿੱਤੀਆਂ ਹਨ। ਪਰੰਤੂ ਦੁੱਖ ਦੀ ਗੱਲ ਹੈ ਕਿ ਅਮਰੀਕਾ ਵਰਗੇ ਦੇਸ਼ ਵਿਚ ਵੀ ਸਿੱਖ ਭਾਈਚਾਰੇ ਖਿਲਾਫ ਧਾਰਮਿਕ ਵਿਤਕਰੇ ਅਤੇ ਨਫ਼ਰਤੀ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ।

UP Chunav 2022 : ਨਤੀਜਿਆਂ ਤੋਂ ਪਹਿਲਾਂ ਹੋਇਆ ਵੱਡਾ ਘਪਲਾ! ਕੂੜੇ ’ਚੋ ਮਿਲੇ ਬੈਲਟ ਪੇਪਰ ਦੇ ਬਕਸੇ, | UP Election

ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button