ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਗੁਰਿੰਦਰਪਾਲ ਸਿੰਘ ਰਈਆ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹੁੰਦਿਆਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਸ਼ਲਾਘਾਯੋਗ ਕਾਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਰਈਆਂ ਦੇ ਅਕਾਲ ਚਲਾਣੇ ਨਾਲ ਪਰਿਵਾਰ ਤੇ ਪੰਥ ਨੂੰ ਵੱਡਾ ਘਾਟਾ ਪਿਆ ਹੈ।
Bikram Majithia ਦਾ ਵੱਡਾ ਧਮਾਕਾ, ਸਰਕਾਰ ਨੂੰ ਪਾਇਆ ਘੇਰਾ, ਖੋਲ੍ਹੇ ਰਾਜ਼! | D5 Channel Punjabi
ਐਡਵੋਕੇਟ ਧਾਮੀ ਨੇ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਪ੍ਰਤੀ ਅਰਦਾਸ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਜਥੇਦਾਰ ਗੁਰਿੰਦਰਪਾਲ ਸਿੰਘ ਰਈਆ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.