Press ReleasePunjabTop News

ਐਨ.ਆਰ.ਆਈ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ

ਐਨ.ਆਰ.ਆਈ. ਸਭਾ ਕੋਈ ਐਨ.ਜੀ.ਓ. ਨਹੀਂ ਸਗੋਂ ਸੂਬਾ ਸਰਕਾਰ ਦਾ ਹੀ ਹਿੱਸਾ

ਚੰਡੀਗੜ੍ਹ : ਪ੍ਰਵਾਸੀ ਭਾਰਤੀ ਮਾਮਲੇ, ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ.ਬਾਲਮੁਰਗਨ ਨੇ ਅੱਜ ਐਨ.ਆਰ.ਆਈ.ਪੰਜਾਬੀਆਂ ਨਾਲ ਮਿਲਣੀ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ। ਪ੍ਰਮੁੱਖ ਸਕੱਤਰ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਐਨ.ਆਰ.ਆਈ. ਸਭਾ ਕੋਈ ਐਨ.ਜੀ.ਓ ਨਹੀਂ ਹੈ ਬਲਕਿ ਇਹ ਇੱਕ ਸੁਸਾਇਟੀ ਹੈ ਜੋ ਪੰਜਾਬ ਸਰਕਾਰ ਦੀ ਪ੍ਰਵਾਨਗੀ ਨਾਲ ਸੁਸਾਇਟੀਜ਼ ਰਜਿਸਟ੍ਰੇਸ਼ਨ ਐਕਟ 1860 ਤਹਿਤ ਰਜਿਸਟਰਡ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਇਸ ਦੇ ਚੀਫ ਪੈਟਰਨ ਅਤੇ ਸਭਾ ਦੇ ਸਰਪ੍ਰਸਤ ਵੀ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰ ਜਲੰਧਰ ਡਵੀਜ਼ਨ ਜਾਂ ਕਮਿਸ਼ਨਰ ਐਨ.ਆਰ.ਆਈ. ਮਾਮਲੇ ਜਿਵੇਂ ਕਿ ਸਰਕਾਰ ਉਚਿਤ ਸਮਝੇ, ਸਭਾ ਦੇ ਚੇਅਰਮੈਨ ਹਨ ਜਦਕਿ ਰਾਜ ਦੇ ਸਾਰੇ ਡਿਪਟੀ ਕਮਿਸ਼ਨਰ ਐਨ.ਆਰ.ਆਈ. ਸਭਾ ਦੀਆਂ ਜ਼ਿਲ੍ਹਾ ਇਕਾਈਆਂ ਦੇ ਚੇਅਰਮੈਨ ਹਨ।
Zira ’ਚ ਤਿੰਨ ਲੋਕਾਂ ਦੀ ਮੌਤ, ਗੰਦੇ ਪਾਣੀ ਦਾ ਗਰਮਾਇਆ ਮੁੱਦਾ, ਮਾਹੌਲ ਹੋਇਆ ਗਰਮ | D5 Channel Punjabi
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਐਨ.ਆਰ.ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਸਭਾ ਲਗਾਤਾਰ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੰਮ ਕਰ ਰਹੀ ਹੈ ਜੋ ਕਿ ਐਨ.ਆਰ.ਆਈ.ਸਭਾ ਪੰਜਾਬ ਦਾ ਮੁੱਖ ਉਦੇਸ਼ ਹੈ, ਜਿਸ ਦਾ ਐਨ.ਆਰ.ਆਈ. ਸਭਾ ਪੰਜਾਬ ਦੇ ਸੰਵਿਧਾਨ ਵਿਚ ਸਪੱਸ਼ਟ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਨ.ਆਰ.ਆਈ.ਸਭਾ ਪੰਜਾਬ ਵਿੱਚ ਐਨ.ਆਰ.ਆਈਜ਼ ਦੀ, ਉਨ੍ਹਾਂ ਦੇ ਹੱਕਾਂ ਦੀ ਰਾਖੀ ਖਾਸ ਕਰਕੇ ਜਾਇਦਾਦ ਨਾਲ ਸਬੰਧਤ ਮਾਮਲਿਆਂ ਵਿੱਚ ਮਦਦ ਕਰ ਰਹੀ ਹੈ।
Navjot Sidhu ਨੇ ਦਿਖਾਈ ਤਾਕਤ, ਡਰੇ ਵਿਰੋਧੀ! ਸਮਰਥਕਾਂ ਨੇ ਖਿੱਚੀ ਤਿਆਰੀ ਸਿਆਸਤ ’ਚ ਆਇਆ ਭੂਚਾਲ | D5 Channel
ਪ੍ਰਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਦੇ ਉਪ-ਨਿਯਮਾਂ ਅਨੁਸਾਰ ਇਹ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਦੀ ਇੱਕ ਏਜੰਸੀ ਵਜੋਂ ਵੀ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੋਜਿਤ “ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ” ਪ੍ਰੋਗਰਾਮ ਦਾ ਉਦੇਸ਼ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ ਹੈ, ਜੋ ਕਿ ਐਨ.ਆਰ.ਆਈ. ਸਭਾ ਪੰਜਾਬ ਦੇ ਉਦੇਸ਼ਾਂ ਵਿੱਚੋਂ ਇੱਕ ਹੈ। ਜ਼ਿਕਰਯੋਗ ਹੈ ਕਿ ‘ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ‘ਤੇ ਖਰਚ ਕੀਤਾ ਜਾ ਰਿਹਾ ਪੈਸਾ ਪੂਰੀ ਤਰ੍ਹਾਂ ਸਰਕਾਰੀ ਕੰਮਕਾਜ ਨਾਲ ਸਬੰਧਤ ਹੈ ਅਤੇ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਰਤਿਆ ਜਾ ਰਿਹਾ ਹੈ।
ਆਹ ਜਗ੍ਹਾ ਤੇ ਪਈਆਂ ਨੇ Mata Gujar Kaur ਤੇ ਛੋਟੇ ਸਾਹਿਬਜ਼ਾਦਿਆਂ ਦੀਆਂ ਅਸਥੀਆਂ, Diwan Todar Mal ਦੇ ਨੇ ਜੱਦੀ ਖੇਤ
ਇਸ ਮੁੱਦੇ ਨੂੰ ਉਠਾਉਣ ਵਾਲੇ ਵਿਅਕਤੀਆਂ ਦੀ ਐਨਆਰਆਈ ਸਭਾ ਦੇ ਪ੍ਰਬੰਧਕੀ ਅਤੇ ਵਿੱਤੀ ਕੰਮਕਾਜ ਵਿੱਚ ਕੋਈ ਭੂਮਿਕਾ ਨਹੀਂ ਹੈ ਕਿਉਂਕਿ ਚੁਣੇ ਗਏ ਮੈਂਬਰਾਂ ਦਾ ਕਾਰਜਕਾਲ ਮਾਰਚ 2022 ਵਿੱਚ ਖਤਮ ਹੋ ਚੁੱਕਾ ਹੈ ਅਤੇ ਭਾਵੇਂ ਸਭਾ ਦੀ ਚੁਣੀ ਹੋਈ ਸੰਸਥਾ ਹੋਵੇ ਤਾਂ ਵੀ ਚੇਅਰਮੈਨ ਦਾ ਅਹੁਦਾ ਡਵੀਜ਼ਨਲ ਕਮਿਸ਼ਨਰ ਜਲੰਧਰ ਕੋਲ ਹੀ ਰਹਿੰਦਾ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਵੱਖ-ਵੱਖ ਥਾਵਾਂ ‘ਤੇ ਸਾਰੇ ਪ੍ਰਬੰਧਾਂ ਦੇ ਖਰਚਿਆਂ ਨੂੰ ਪੂਰਾ ਕਰਨ ਲਈ ਐਨਆਰਆਈ ਸਭਾ ਪੰਜਾਬ ਦੇ ਉਪ-ਨਿਯਮਾਂ ਦੀ ਧਾਰਾ 18 (ਏ) ਤਹਿਤ ਪੰਜਾਬ ਸਰਕਾਰ ਦੁਆਰਾ ਵਿਧੀਵਤ ਤੌਰ ‘ਤੇ ਮਨਜ਼ੂਰ ਕੀਤੇ ਗਏ ਪੈਸੇ ਦੀ ਸਰਕਾਰ ਵੱਲੋਂ ਪਹਿਲਾਂ ਹੀ ਅਦਾਇਗੀ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button