NewsBreaking NewsD5 specialIndiaPunjab

ਐਨ.ਐਸ.ਯੂ.ਆਈ ਪੰਜਾਬ ਨੇ ਲਾਕਡਾਊਨ ਦੌਰਾਨ ਪਟਿਆਲਾ ਤੋਂ 400 ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ ਨੂੰ ਯਕੀਨੀ ਬਣਾਇਆ

ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹ ਰਹੇ ਸੈਂਕੜੇ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਉਂਦਿਆਂ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਪੰਜਾਬ ਨੇ ਕੋਵਿਡ 19 ਮਹਾਂਮਾਰੀ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਹੈ।
ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ ਲਈ ਸਹਾਇਤਾ ਪ੍ਰਦਾਨ ਕਰਨ ਵਾਸਤੇ ਸੰਸਦ ਮੈਂਬਰ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਐਨਐਸਯੂਆਈ ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਆਪਣੇ ਘਰ ਜਾਣ ਦੀ ਇਜਾਜ਼ਤ ਲੈਣ ਵਾਸਤੇ ਉਨ੍ਹਾਂ ਕੋਲ ਪਹੁੰਚ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਸ੍ਰੀਮਤੀ ਪ੍ਰਨੀਤ ਕੌਰ ਨੂੰ ਇਸ ਸਬੰਧੀ ਨਿੱਜੀ ਤੌਰ ‘ਤੇ ਬੇਨਤੀ ਕੀਤੀ।
ਰਾਜਪੁਰਾ, ਪਟਿਆਲਾ ਅਤੇ ਮੁਹਾਲੀ ਦੇ ਵੱਖ-ਵੱਖ ਕਾਲਜਾਂ ਵਿੱਚ ਪੜ੍ਹ ਰਹੇ 130 ਵਿਦਿਆਰਥੀਆਂ ਦਾ ਪਹਿਲਾ ਬੈਚ ਅੱਜ ਸਵੇਰੇ ਇੱਥੋਂ ਰਵਾਨਾ ਹੋਇਆ ਹੈ ਅਤੇ ਬਾਕੀ ਜਲਦੀ ਰਵਾਨਾ ਹੋ ਜਾਣਗੇ । ਅਕਸ਼ੈ ਸ਼ਰਮਾ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਜਲਦ ਤੋਂ ਜਲਦ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਕਰ ਰਿਹਾ ਹੈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਦਾ ਹਮੇਸ਼ਾ ਨਿਰੰਤਰ ਸਹਾਇਤਾ ਲਈ ਧੰਨਵਾਦ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਨੇ ਸਥਾਨਕ ਪ੍ਰਸ਼ਾਸਨ ਅਤੇ ਐਨਐਸਯੂਆਈ ਪੰਜਾਬ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ।

ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ ਦੀ ਕਾਮਨਾ ਕਰਦਿਆਂ ਟਵੀਟ ਕੀਤਾ, “ ਉਨ੍ਹਾਂ ਨੂੰ ਸੁੱਰਖਿਅਤ ਘਰ ਪਹੁੰਚਾਉਣਾ ਸਾਡਾ ਫਰਜ਼ ਬਣਦਾ ਹੈ। ਮੈਂ ਕਾਮਨਾ ਕਰਦੀ ਹਾਂ ਕਿ ਤੁਸੀਂ ਸਾਰੇ ਆਪਣੇ ਪਰਿਵਾਰਾਂ ਨਾਲ ਚੰਗਾ ਸਮਾਂ ਬਤੀਤ ਕਰੋਂ।

ਅਕਸ਼ੈ ਸ਼ਰਮਾ ਨੇ ਕਿਹਾ ਕਿ ਐਨ.ਐਸ.ਯੂ.ਆਈ. ਇਹ ਯਕੀਨੀ ਬਣਾਉਣ ਲਈ ਲਗਾਤਾਰ ਸਰਗਰਮ ਹੈ ਕਿ ਸੰਕਟ ਦੀ ਇਸ ਘੜੀ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਕੋਈ ਮੁਸ਼ਕਿਲ ਦਰਪੇਸ਼ ਨਾ ਆਵੇ ਖ਼ਾਸਕਰ ਜਦੋਂ ਉਹ ਆਪਣੇ ਪਰਿਵਾਰਾਂ ਤੋਂ ਦੂਰ ਹੋਣ। ਉਨ੍ਹਾਂ ਹੋਰਾਂ ਵਿਦਿਆਰਥੀਆਂ ਨੂੰ ਕਿਸੇ ਵੀ ਮਦਦ ਲਈ ਐਨ.ਐਸ.ਯੂ.ਆਈ. ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।
ਕਸ਼ਮੀਰ ਦੇ ਰਹਿਣ ਵਾਲੇ ਬੀ.ਐਸ.ਸੀ. ਦੇ ਵਿਦਿਆਰਥੀ ਸ਼ਮੀਮ ਨੇ ਕਿਹਾ ਕਿ ਪੰਜਾਬ ਨੇ ਹਮਸ਼ਾ ਖ਼ਿਆਲ ਰੱਖਿਆ ਹੈ। ਇਕ ਹੋਰ ਵਿਦਿਆਰਥੀ ਫਰਜ਼ਾਨਾ ਨੇ ਕਿਹਾ ਕਿ ਸਾਡੇ ਮਾਪੇ ਹਮੇਸ਼ਾਂ ਸੁਰੱਖਿਅਤ ਮਹਿਸੂਸ ਕਰਦੇ ਹਨ ਕਿਉਂਕਿ ਅਸੀਂ ਪੰਜਾਬ ਵਿਚ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button