Breaking NewsD5 specialNewsPress ReleasePunjabTop News

ਐਮਐਸਪੀ ‘ਤੇ ਮੂੰਗੀ ਦੀ ਫਸਲ ਦੀ ਸੁਚਾਰੂ ਖਰੀਦ ਲਈ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ

ਚੰਡੀਗੜ੍ਹ:ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫਸਲ ਦੀ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਤੋਂ ਖ਼ੁਸ਼ ਸੂਬੇ ਭਰ ਦੇ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਦਿਲੋਂ ਸਵਾਗਤ ਕਰ ਰਹੇ ਹਨ।ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਮੋਹਾਲੀ ਦੇ ਪਿੰਡ ਲਾਲੜੂ ਦੇ ਕਿਸਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਦੀ ਫਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ।

ਗੋਲਡੀ ਬਰਾੜ ਦੇ ਟਿਕਾਣੇ ਦਾ ਲੱਗਿਆ ਪਤਾ? ਬਿਸ਼ਨੋਈ ਨੇ ਪੁਲਿਸ ਨੂੰ ਦੱਸਿਆ ਸੱਚ D5 Channel Punjabi

ਕਿਸਾਨ ਨੇ ਦੱਸਿਆ ਕਿ ਉਸ ਦੀ ਫਸਲ ਮੰਡੀ ਵਿੱਚ ਆਉਣ ਤੋਂ ਤੁਰੰਤ ਬਾਅਦ ਰਾਜ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਗਈ। ਉਸ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਲਾਰੈਂਸ ਬਿਸ਼ਨੋਈ ਕਰ ਗਿਆ ਉਹੀ ਕੰਮ, ਫਸਾ ਗਿਆ ਆਹ ਬੰਦੇ | D5 Channel Punjabi

ਇਸੇ ਤਰ੍ਹਾਂ ਪਿੰਡ ਮੱਲਵਾਲ ਜ਼ਦੀਦ,ਫਿਰੋਜ਼ਪੁਰ ਛਾਉਣੀ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਵੀ ਆਪਣੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਕਿਸਾਨ ਨੇ ਕਿਹਾ ਕਿ ਉਸ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ ਕਿਉਂਕਿ ਸੂਬਾ ਸਰਕਾਰ ਨੇ ਇਸ ਲਈ ਵਿਆਪਕ ਪ੍ਰਬੰਧ ਕੀਤੇ ਹਨ। ਫਸਲਾਂ ਦਾ ਢੁੱਕਵਾਂ ਮੰਡੀਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਸ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ।

ਇਕੱਲੇ ਮੁੰਡੇ ਨੇ ਰੋਕ ਲਿਆ CM ਦਾ ਕਾਫਲਾ! ਫੇਰ ਦੇਖੋ ਕੀ ਹੋਇਆ | D5 Channel Punjabi

ਲੁਧਿਆਣਾ ਦੇ ਪਿੰਡ ਬਰਮੀ ਦੇ ਕਿਸਾਨ ਜਸਬੀਰ ਸਿੰਘ ਨੇ ਵੀ ਸੂਬਾ ਸਰਕਾਰ ਵੱਲੋਂ ਫ਼ਸਲ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦੀ ਤਾਰੀਫ਼ ਕੀਤੀ। ਉਸ ਨੇ ਕਿਹਾ ਕਿ ਜਦੋਂ ਉਹ ਆਪਣੀ ਫਸਲ ਲੈ ਕੇ ਮੰਡੀ ਪੁੱਜਿਆ ਤਾਂ ਸੂਬਾ ਸਰਕਾਰ ਵੱਲੋਂ ਤਾਇਨਾਤ ਕੀਤੇ ਖਰੀਦ ਅਧਿਕਾਰੀਆਂ ਨੇ ਸੂਬੇ ਵੱਲੋਂ ਦਿੱਤੇ ਜਾ ਰਹੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਵੇਚਣ ਵਿੱਚ ਮਦਦ ਕੀਤੀ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ।

CM Mann ਨੇ ਅੱਜ ਤਾਂ ਸਿਰਾ ਹੀ ਕਰਤਾ, ਕੈਪਟਨ,ਚੰਨੀ,ਸਿੱਧੂ,ਬਾਦਲਾਂ ਬਾਰੇ ਆਖੀ ਵੱਡੀ ਗੱਲ! | D5 Channel Punjabi

ਮੋਗਾ ਦੇ ਪਿੰਡ ਤਖਤੂਪੁਰਾ ਦੇ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ 20 ਕੁਇੰਟਲ ਮੂੰਗੀ ਬਿਨਾਂ ਕਿਸੇ ਸਮੱਸਿਆ ਦੇ ਵੇਚ ਦਿੱਤੀ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਬਣਾਏ ਢਾਂਚੇ ਦਾ ਧੰਨਵਾਦ। ਕਿਸਾਨ ਨੇ ਕਿਹਾ ਕਿ ਉਹ ਆਪਣੀ ਫਸਲ ਨੂੰ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਲਾਮਿਸਾਲ ਸਮੇਂ ਵਿੱਚ ਵੇਚਣ ਦੇ ਯੋਗ ਹੋਇਆ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਪਹਿਲਕਦਮੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਧਰਤੀ ਹੇਠਲੇ ਤੇਜ਼ੀ ਨਾਲ ਘਟ ਰਹੇ ਪਾਣੀ ਨੂੰ ਬਚਾਏਗੀ।

ਆਸ਼ਕ ਨਾਲ ਫੜੀ ਗਈ ਕੁੜੀ, ਲੋਕਾਂ ਨੂੰ ਦੇਖ ਝਾੜੀਆਂ ‘ਚ ਸੁੱਟਿਆ ਸਮਾਨ | D5 Channel Punjabi

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਕਿਸਾਨਾਂ ਤੋਂ ਸਿੱਧੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਸ਼ੁਰੂ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਹਾਂ-ਪੱਖੀ ਹੁੰਗਾਰਾ ਭਰਦਿਆਂ ਸੂਬੇ ਦੇ ਕਿਸਾਨਾਂ ਨੇ ਪਿਛਲੇ ਸਾਲ 50,000 ਏਕੜ ਦੇ ਮੁਕਾਬਲੇ ਇਸ ਸਾਲ ਲਗਪਗ 95,000 ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਹੈ। ਇਸ ਸਾਲ 4.75 ਲੱਖ ਕੁਇੰਟਲ ਝਾੜ ਦੀ ਉਮੀਦ ਹੈ, ਜਦੋਂ ਕਿ ਪਿਛਲੇ ਸਾਲ ਸੂਬੇ ਭਰ ਵਿੱਚ ਕੁੱਲ 2.98 ਲੱਖ ਕੁਇੰਟਲ ਪੈਦਾਵਾਰ ਹੋਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button