Press ReleasePunjabTop News

ਐਲਡੀਪੀ ਸਕੀਮ ਤਹਿਤ ਪਲਾਟ ਅਲਾਟਮੈਂਟ ਘੁਟਾਲਾ

ਵਿਜੀਲੈਂਸ ਵੱਲੋਂ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚਾਰ ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ

ਐਕਸੀਅਨਦੋ ਜੇਈ ਅਤੇ ਪ੍ਰਾਈਵੇਟ ਵਿਅਕਤੀ ਨੂੰ ਜਾਅਲੀ ਰਿਪੋਰਟਾਂ ਤਿਆਰ ਕਰਨ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌਜੂਦਾ ਕਾਰਜਕਾਰੀ ਇੰਜਨੀਅਰ ਬੂਟਾ ਰਾਮਕਾਰਜਕਾਰੀ ਇੰਜਨੀਅਰ (ਐਕਸੀਅਨ) ਜਗਦੇਵ ਸਿੰਘਜੂਨੀਅਰ ਇੰਜਨੀਅਰਐਲ.ਆਈ.ਟੀ. ਇੰਦਰਜੀਤ ਸਿੰਘਨਗਰ ਨਿਗਮ ਲੁਧਿਆਣਾ ਦੇ ਜੂਨੀਅਰ ਇੰਜਨੀਅਰ ਮਨਦੀਪ ਸਿੰਘ ਅਤੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੇ ਨਿਵਾਸੀ ਇੱਕ ਪ੍ਰਾਈਵੇਟ ਵਿਅਕਤੀ ਕਮਲਦੀਪ ਸਿੰਘ ਖਿਲਾਫ਼ ਸਥਾਨਿਕ ਨਾਗਰਿਕ ਵਿਸਥਪਾਨ (ਐਲਡੀਪੀ) ਸਕੀਮ ਤਹਿਤ ਲੁਧਿਆਣਾ ਇੰਪਰੂਵਮੈਂਟ ਟਰੱਸਟ (ਐਲਆਈਟੀ) ਵਿੱਚ ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਸਬੰਧੀ ਭ੍ਰਿਸ਼ਟਾਚਾਰ ਦਾ ਇੱਕ ਹੋਰ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਜਗਦੇਵ ਸਿੰਘ ਐਕਸੀਅਨਇੰਦਰਜੀਤ ਸਿੰਘ ਤੇ ਮਨਦੀਪ ਸਿੰਘ (ਦੋਵੇਂ ਜੇਈ) ਅਤੇ ਕਮਲਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

One Pension : Punjab ਸਰਕਾਰ ਨੂੰ ਵੱਡਾ ਝਟਕਾ! Punjab Haryana High Court ਪਹੁੰਚੇ MLA | D5 Channel Punjabi

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਥਾਣਾਆਰਥਿਕ ਅਪਰਾਧ ਸ਼ਾਖਾਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਦਰਜ ਐਫ.ਆਈ.ਆਰ. ਨੰ. 8, ਮਿਤੀ 14.07.2022 ਦੀ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਐਲ.ਆਈ.ਟੀ. ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਕਰਦਿਆਂ ਅਤੇ ਹੋਰਾਂ ਦੀ ਮਿਲੀਭੁਗਤ ਨਾਲ ਐਲ.ਡੀ.ਪੀ. ਸਕੀਮ ਤਹਿਤ ਅਣਅਧਿਕਾਰਤ ਵਿਅਕਤੀਆਂ ਨੂੰ ਰਿਹਾਇਸ਼ੀ ਪਲਾਟ ਅਲਾਟ ਕੀਤੇ ਸਨ। ਭਾਵੇਂ ਕੁਝ ਅਲਾਟੀਆਂ ਦੀ ਮੌਤ ਹੋ ਚੁੱਕੀ ਸੀ ਪਰ ਉਨ੍ਹਾਂ ਦੇ ਪਲਾਟ ਐਲਆਈਟੀ ਅਧਿਕਾਰੀਆਂ ਵੱਲੋਂ ਨਿਰਧਾਰਤ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਅਣਅਧਿਕਾਰਤ ਵਿਅਕਤੀਆਂ ਨੂੰ ਦੁਬਾਰਾ ਅਲਾਟ ਕਰ ਦਿੱਤੇ ਗਏ ਅਤੇ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਹਾਸਲ ਕੀਤੀ ਗਈ।

Balkaur Singh ਦੀ ਹਾਲਤ ਨੂੰ ਲੈਕੇ ਹਸਪਤਾਲ ’ਚੋਂ ਆਈ ਵੱਡੀ ਜਾਣਕਾਰੀ | D5 Channel Punjabi

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੜਤਾਲ ਦੌਰਾਨ ਰਿਕਾਰਡ ਤੇ ਇਹ ਸਾਹਮਣੇ ਆਇਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਮਾਡਲ ਟਾਊਨ ਐਕਸਟੈਨਸ਼ਨਲੁਧਿਆਣਾ ਵਿੱਚ ਪਲਾਟ ਨੰਬਰ 1544-ਡੀ ਇੱਕ ਨਿੱਜੀ ਵਿਅਕਤੀ ਕਮਲਦੀਪ ਸਿੰਘ ਨੂੰ ਅਲਾਟ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਇੰਦਰਜੀਤ ਸਿੰਘ ਜੇ.ਈ.ਬੂਟਾ ਰਾਮ ਟਰੱਸਟ ਇੰਜੀਨੀਅਰ ਅਤੇ ਜਸਦੀਪ ਸਿੰਘ ਐਕਸੀਅਨਮਨਦੀਪ ਸਿੰਘ ਜੇ.ਈ. ਐਮ.ਸੀ. ਲੁਧਿਆਣਾ ਨੇ ਉਪਰੋਕਤ ਇਲਾਕੇ ਵਿੱਚ ਪਾਣੀ ਅਤੇ ਸੀਵਰੇਜ ਦੀ ਸਹੂਲਤ ਨਾ ਹੋਣ ਸਬੰਧੀ ਐਲ.ਆਈ.ਟੀ. ਨੂੰ ਝੂਠੀਆਂ/ਮਨਘੜਤ ਰਿਪੋਰਟਾਂ ਦਿੱਤੀਆਂ ਸਨ। ਅਲਾਟੀ ਦਾ ਪੱਖ ਪੂਰਨ ਦੇ ਉਦੇਸ਼ ਨਾਲਉਪਰੋਕਤ ਅਧਿਕਾਰੀਆਂ/ਕਰਮਚਾਰੀਆਂ ਨੇ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲਏ ਬਿਨਾਂ 27 ਲੱਖ ਰੁਪਏ ਦਾ ਗੈਰ-ਉਸਾਰੀ ਜੁਰਮਾਨਾ ਛੱਡ ਦਿੱਤਾ ਸੀਜਦੋਂ ਕਿ ਇਹ ਅਲਾਟੀ ਤੋਂ ਵਸੂਲਿਆ ਜਾਣਾ ਜ਼ਰੂਰੀ ਸੀਜਿਸ ਨਾਲ ਉਨਾਂ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ।

Sidhu Moosewala ਮਾਮਲੇ ’ਚ ਵੱਡੀ ਅਪਡੇਟ, Punjab Police ਦੀ ਗੁਪਤ ਕਾਰਵਾਈ, Gangster ਤੂਫਾਨ ਤੇ ਮਨੀ ਰਈਆ ਅੜਿੱਕੇ

ਬੁਲਾਰੇ ਨੇ ਅੱਗੇ ਦੱਸਿਆ ਕਿ ਲਾਭਪਾਤਰੀਆਂ ਤੋਂ ਮੋਟੀ ਰਿਸ਼ਵਤ ਲੈ ਕੇ ਐਲਡੀਪੀ ਸਕੀਮ ਤਹਿਤ ਪਲਾਟ ਅਲਾਟ ਕਰਨ ਲਈ ਪਹਿਲਾਂ ਹੀ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਵਿੰਗਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7, 8, 12, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 467, 471, 120-ਬੀ ਤਹਿਤ ਐਫਆਈਆਰ ਨੰਬਰ 09 ਅਧੀਨ ਮਾਮਲਾ ਦਰਜ ਕੀਤਾ ਹੋਇਆ ਹੈ।

Balkaur Singh ਦੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤਾ ਜਵਾਬ, Mohali Fortis ’ਚ ਦਾਖ਼ਲ | D5 Channel Punjabi

ਇਸ ਮਾਮਲੇ ਵਿੱਚ ਐਲਆਈਟੀ ਦੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਸੀ ਜਿਸ ਵਿੱਚ ਰਮਨ ਬਾਲਾਸੁਬਰਾਮਨੀਅਮਸਾਬਕਾ ਚੇਅਰਮੈਨ ਐਲਆਈਟੀਕੁਲਜੀਤ ਕੌਰ ਈਓਅੰਕਿਤ ਨਾਰੰਗ ਐਸਡੀਓਪਰਵੀਨ ਕੁਮਾਰ ਸੇਲਜ਼ ਕਲਰਕਗਗਨਦੀਪ ਕਲਰਕ ਅਤੇ ਸਾਬਕਾ ਚੇਅਰਮੈਨ ਦੇ ਪੀਏ ਸੰਦੀਪ ਸ਼ਰਮਾ ਸ਼ਾਮਲ ਸਨ। ਉਪਰੋਕਤ ਮੁਲਜ਼ਮਾਂ ਵਿੱਚੋਂ ਸੰਦੀਪ ਸ਼ਰਮਾ ਪੀ.ਏ.ਪਰਵੀਨ ਕੁਮਾਰ ਕਲਰਕ ਅਤੇ ਕੁਲਜੀਤ ਕੌਰ ਈ.ਓ. ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਮੁਲਜਮ ਗ੍ਰਿਫਤਾਰੀ ਤੋਂ ਬਚ ਰਹੇ ਹਨ ਅਤੇ ਇਸ ਬਾਰੇ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button