ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਪੁਲਿਸ ਨੇ ਲਿਆ ਵੱਡਾ ਫੈਸਲਾ ਐਸਐਚਓ ਤੋਂ ਲੈ ਕੇ ਸੀਨੀਅਰ ਅਧਿਕਾਰੀ ਹੁਣ ਰੋਜ਼ਾਨਾ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਇਸ ਉਪਰਾਲੇ ਦੇ ਆਧਾਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਇਸ ਸਬੰਧੀ ਹੁਕਮ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੇ ਹਨ।
https://x.com/DGPPunjabPolice/status/1799662769501024264
ਡੀਜੀਪੀ ਵੱਲੋਂ ਇਹ ਫੈਸਲਾ ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਲਿਆ ਗਿਆ ਹੈ। ਇਹ ਹੁਕਮ ਏਡੀਜੀਪੀ/ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀ, ਸਬ-ਡਵੀਜ਼ਨਲ ਡੀਐਸਪੀ ਅਤੇ ਸਾਰੀਆਂ ਰੇਂਜਾਂ ਦੇ ਐਸਐਚਓ ਉੱਤੇ ਲਾਗੂ ਹੋਣਗੇ। ਇਹ ਹੁਕਮ ਸਾਰੇ Working Days ‘ਤੇ ਲਾਗੂ ਹੋਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੁਲਿਸ ਦਾ ਵੀ ਫਰਜ਼ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.