ਅੰਮ੍ਰਿਤਸਰ, 16 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਅਹਿਮ ਫੈਸਲਾ ਲੈਂਦਿਆਂ 20 ਦਸੰਬਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਵਾਪਸ ਲੈ ਲਿਆ ਹੈ। ਇਸ ਗੱਲ ਦਾ ਐਲਾਨ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਇਹ ਮਾਰਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਮੰਗ ਨੂੰ ਲੈ ਕੇ ਕੀਤਾ ਜਾਣਾ ਸੀ।
ਧਾਮੀ ਨੇ ਦੱਸਿਆ ਕਿ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲੇਕੇ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਪੱਤਰ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਇਸ ਤੋਂ ਇਲਾਵਾ ਧਾਮੀ ਨੇ ਤਖ਼ਤ ਹਜ਼ੂਰ ਸਾਹਿਬ ਵਿਖੇ ਸਿੱਖ ਭਾਈਚਾਰੇ ਵਿਚ ਵਿਆਹਾਂ ਸਬੰਧੀ ਲਏ ਗਏ ਫੈਸਲਿਆਂ ਦਾ ਵੀ ਸਵਾਗਤ ਕੀਤਾ ਹੈ। ਧਾਮੀ ਨੇ ਸਮੂਹ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਹੈ ਕਿ 1 ਜਨਵਰੀ ਤੱਕ ਕਿਸੇ ਵੀ ਗੁਰਦੁਆਰਾ ਸਾਹਿਬ ਦੇ ਲੰਗਰ ਵਿੱਚ ਕੋਈ ਵੀ ਮਿੱਠਾ ਪਕਵਾਨ ਨਾ ਤਿਆਰ ਕੀਤਾ ਜਾਵੇ ਅਤੇ ਨਾ ਹੀ ਕਿਸੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਜਾਵੇ। ਨਗਰ ਕੀਰਤਨ ਦੀ ਅਗਵਾਈ ਕਰਨ ਵਾਲੇ ਪੰਜ ਪਿਆਰਿਆਂ ਨੂੰ ਹੀ ਸਿਰੋਪਾਓ ਦਿੱਤਾ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.