Breaking NewsD5 specialNewsPress ReleasePunjabTop News

ਐੱਸ.ਜੀ.ਪੀ.ਸੀ. ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਜਥਾ ਰਵਾਨਾ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਜਥੇ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ 855 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ।ਇਹ ਜੱਥਾ ਕਰਤਾਰਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਹਿੱਸਾ ਲਵੇਗਾ।ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਜਥੇ ਦੀ ਅਗਵਾਈ ਕਰ ਰਹੇ ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਬਲਵਿੰਦਰ ਸਿੰਘ ਵੇਈਂਪੂਈਂ, ਬੀਬੀ ਰਵਿੰਦਰ ਕੌਰ ਅਜਰਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ ਜਿਨ੍ਹਾਂ ਨੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ।

Kisan Bill 2020 : ਮੀਟਿੰਗ ਤੋਂ ਬਾਹਰ ਆ ਜਥੇਬੰਦੀਆਂ ਦਾ ਵੱਡਾ ਧਮਾਕਾ! ਕਰਤਾ ਨਵਾਂ ਐਲਾਨ || D5 Channel Punjabi

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੋਰੋਨਾ ਕਾਰਨ ਦੇਰ ਬਾਅਦ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਿਹਾ ਹੈ ਅਤੇ ਜਥੇ ਦੇ ਹਰ ਮੈਂਬਰ ਅੰਦਰ ਗੁਰਧਾਮਾਂ ਦੀ ਯਾਤਰਾ ਪ੍ਰਤੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੂਤਾਵਾਸ ਨੂੰ ਹਰ ਸ਼ਰਧਾਲੂ ਨੂੰ ਵੀਜ਼ਾ ਜਾਰੀ ਕਰਨਾ ਚਾਹੀਦਾ ਹੈ, ਕਿਉਂਕਿ ਵੀਜ਼ਾ ਨਾ ਮਿਲਣ ਕਰਕੇ ਸੰਗਤਾਂ ਅੰਦਰ ਨਿਰਾਸ਼ਾ ਪੈਦਾ ਹੁੰਦੀ ਹੈ। ਇਸ ਮੌਕੇ ਜਥੇ ਦੇ ਆਗੂ ਸ. ਰਾਮਪਾਲ ਸਿੰਘ ਬਹਿਣੀਵਾਲ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿਉਂਕਿ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਮਾਣ ਮਿਿਲਆ ਹੈ।

ਕਿਸਾਨਾਂ ਨੂੰ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਸਰਕਾਰ ਨਾਲ ਹੋਵੇਗੀ ਮੀਟਿੰਗ, ਹੋਣਗੇ ਕਈ ਮਸਲਿਆਂ ਦੇ ਹੱਲ !

ਦੱਸਣਯੋਗ ਹੈ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਆਦਿ ਗੁਰਧਾਮਾਂ ਦੇ ਦਰਸ਼ਨ ਕਰੇਗਾ। ਇਹ ਜਥਾ 26 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਇਹ ਵੀ ਜ਼ਿਕਰੇ-ਖਾਸ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲੱਗਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 855 ਸ਼ਰਧਾਲੂਆਂ ਨੂੰ ਵੀਜ਼ਾ ਪ੍ਰਾਪਤ ਹੋਇਆ ਹੈ।

Kisan Bill 2020 : ਕਿਸਾਨਾਂ ਦੀ ਹੋਈ ਜਿੱਤ ਮਿਲੀ, ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਮੰਨੀਆਂ ਸਾਰੀਆਂ ਮੰਗਾਂ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾਂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸੁਪਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਚਰਨ ਸਿੰਘ ਕੋਹਾਲਾ, ਸ. ਮਨਜੀਤ ਸਿੰਘ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button