Breaking NewsD5 specialNewsPress ReleasePunjabTop News

ਐੱਸ.ਸੀ. ਕਮਿਸ਼ਨ ਪੰਜਾਬ ਦੇ ਦਖ਼ਲ ਤੋਂ ਬਾਅਦ ਪੀ.ਟੀ.ਯੂ. ਦੇ ਡਿਪਟੀ ਰਜਿਸਟਰਾਰ ਨੂੰ ਮਿਲਿਆ ਇਨਸਾਫ਼

ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਪਿੱਛੋਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਨੂੰ ਤਰੱਕੀ ਵਿੱਚ ਦੇਰੀ ਦੇ ਮਾਮਲੇ ਵਿੱਚ ਆਖਿਰਕਾਰ ਇਨਸਾਫ਼ ਮਿਲ ਹੀ ਗਿਆ। ਇਸ ਤੋਂ ਇਲਾਵਾ ਯੂਨੀਵਰਸਿਟੀ ਡਾ. ਮਹਿਮੀ ਨੂੰ 4 ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਣੇ ਵਿੱਤੀ ਲਾਭ ਵੀ ਦੇਵੇਗੀ।ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਡਾ. ਸੰਦੀਪ ਮਹਿਮੀ ਨੇ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ 28 ਮਈ, 2010 ਤੋਂ ਪੀ.ਟੀ.ਯੂ. ਵਿੱਚ ਬਤੌਰ ਸਹਾਇਕ ਰਜਿਸਟਰਾਰ ਕੰਮ ਕਰ ਰਿਹਾ ਹੈ। ਯੂਨੀਵਰਸਿਟੀ ਨਿਯਮਾਂ ਅਨੁਸਾਰ ਉਹ 5 ਸਾਲ ਬਾਅਦ ਡਿਪਟੀ ਰਜਿਸਟਰਾਰ ਦੀ ਆਸਾਮੀ ’ਤੇ ਤਰੱਕੀ ਲਈ ਹਰ ਪੱਖੋਂ ਪੂਰੀਆਂ ਯੋਗਤਾਵਾਂ ਰੱਖਦਾ ਸੀ ਪਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣ ਕਾਰਨ ਉਸ ਨੂੰ 28 ਮਈ, 2015 ਦੀ ਬਜਾਏ 9 ਸਾਲ ਬਾਅਦ 28 ਮਈ, 2019 ਨੂੰ ਡਿਪਟੀ ਰਜਿਸਟਰਾਰ ਦੀ ਆਸਾਮੀ ‘ਤੇ ਤਰੱਕੀ ਦਿੱਤੀ ਗਈ, ਜਦਕਿ ਉਸ ਤੋਂ ਪਹਿਲਾਂ ਜਨਰਲ ਵਰਗ ਦੇ ਅਧਿਕਾਰੀਆਂ ਨੂੰ ਪੰਜ ਸਾਲ ਦਾ ਸਮਾਂ ਪੂਰਾ ਹੋਣ ‘ਤੇ ਹੀ ਤਰੱਕੀ ਦੇ ਦਿੱਤੀ ਗਈ।

Kisan Bill 2020 : ਜਥੇਬੰਦੀਆਂ ਨੇ ਪਲਟ ਤਾਂ ਤਖ਼ਤ, ਮੂਧੇ ਮੂੰਹ ਗਿਰੀ BJP ਸਰਕਾਰ || D5 Channel Punjabi

ਇਸ ‘ਤੇ ਕਾਰਵਾਈ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ, 2004 ਦੀ ਧਾਰਾ 10 (2) ਅਧੀਨ ਸਬੰਧਤ ਵਿਭਾਗ ਪਾਸੋਂ ਸ਼ਿਕਾਇਤ ਸਬੰਧੀ ਪੜਤਾਲ ਰਿਪੋਰਟ ਮੰਗੀ ਗਈ ਸੀ ਅਤੇ ਸਾਰਾ ਰਿਕਾਰਡ ਘੋਖਣ ਪਿੱਛੋਂ ਸ਼ਿਕਾਇਤ ਬਿਲਕੁਲ ਸਹੀ ਪਾਈ ਗਈ। ਯੂਨੀਵਰਸਿਟੀ ਨਿਯਮਾਂ ਅਨੁਸਾਰ 5 ਸਾਲ ਬਾਅਦ ਸ਼ਿਕਾਇਤਕਰਤਾ ਨੂੰ ਤਰੱਕੀ ਦੇਣੀ ਬਣਦੀ ਸੀ।ਇਸ ‘ਤੇ ਕਮਿਸ਼ਨ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹੁਕਮ ਦਿੱਤੇ ਕਿ ਨਿਯਮਾਂ ਮੁਤਾਬਕ ਤਰੱਕੀ ਵਿੱਚ ਕੀਤੀ ਗਈ ਦੇਰੀ ਦੇ ਮੱਦੇਨਜ਼ਰ ਸ਼ਿਕਾਇਤਕਰਤਾ ਨੂੰ ਵਿੱਤੀ ਲਾਭਾਂ ਸਮੇਤ 28 ਮਈ, 2015 ਤੋਂ ਤਰੱਕੀ ਦਿੱਤੀ ਜਾਵੇ। ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸ੍ਰੀ ਦਵਿੰਦਰ ਸਿੰਘ ਨੇ ਕੱਲ੍ਹ ਕਮਿਸ਼ਨ ਦਫ਼ਤਰ ਵਿੱਚ ਪੇਸ਼ ਹੋ ਕੇ ਦੱਸਿਆ ਕਿ ਡਾ. ਮਹਿਮੀ ਨੂੰ ਚਾਰ ਸਾਲ ਪਹਿਲਾਂ ਦੀ ਬਣਦੀ ਮਿਤੀ ਤੋਂ ਤਰੱਕੀ ਦੇਣ ਸਮੇਤ ਵਿੱਤੀ ਲਾਭ ਦੇਣ ਸਬੰਧੀ ਯੂਨੀਵਰਸਿਟੀ ਵੱਲੋਂ ਹੁਕਮ ਦੇ ਦਿੱਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button