ਓਲੰਪਿਕ ਜੇਤੂ ਸੁਸ਼ੀਲ ਕੁਮਾਰ ‘ਤੇ 1 ਲੱਖ ਰੁਪਏ ਦਾ ਇਨਾਮ, ਕਤਲ ਮਾਮਲੇ ‘ਚ ਤਲਾਸ਼ ਰਹੀ ਹੈ ਦਿੱਲੀ ਪੁਲਿਸ
ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਛਤਰਸਾਲ ਸਟੇਡੀਅਮ ਵਿਵਾਦ ਮਾਮਲੇ ‘ਚ ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਦੀ ਸੂਚਨਾ ਦੇਣ ‘ਤੇ ਇੱਕ ਲੱਖ ਰੁਪਏ ਦਾ ਇਨਾਮ ਦੇਣ ਦੀ ਸੋਮਵਾਰ ਨੂੰ ਘੋਸ਼ਣਾ ਕੀਤੀ। ਇਸ ਤੋਂ ਇਲਾਵਾ ਸੁਸ਼ੀਲ ਦੇ ਪੀ. ਏ. ਅਜੇ ਦੀ ਸੂਚਨਾ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ। ਨਵੀਂ ਦਿੱਲੀ ’ਚ ਛਤਰਸਾਲ ਸਟੇਡੀਅਮ ਦੀ ਪਾਰਕਿੰਗ ਦੇ ਬਾਹਰ ਸਾਗਰ ਧਨਖੜ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ।
ਜਗਰਾਓਂ ਕਾਂਡ ‘ਚ ਵੱਡਾ ਖੁਲਾਸਾ,ਅੱਧੀ ਰਾਤ ਨੂੰ ਪੁਲਿਸ ਨੇ 18 ਪਿੰਡਾਂ ਨੂੰ ਪਾਇਆ ਘੇਰਾ
ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ (15 ਮਈ) ਨੂੰ ਸੁਸ਼ੀਲ ਦੇ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਦਿੱਲੀ ਪੁਲਿਸ ਦੀ ਜਾਂਚ ’ਚ ਸੁਸ਼ੀਲ ਦੇ ਕਈ ਗੈਂਗਸਟਰਾਂ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ। ਮੰਨਿਆ ਜਾ ਰਿਹਾ ਹੈ ਕਿ ਛਤਰਸਾਲ ਸਟੇਡੀਅਮ ’ਚ ਗੈਂਗਸਟਰ ਦੇ ਬੰਦੇ ਆਉਂਦੇ ਸਨ। ਪੁਲਿਸ ਸੁਸ਼ੀਲ ਦੀ ਭਾਲ ’ਚ ਵੱਖ-ਵੱਖ ਸ਼ਹਿਰਾਂ ’ਚ ਛਾਪੇ ਮਾਰ ਰਹੀ ਹੈ। ਉਸ ਦੇ ਖ਼ਿਲਾਫ ਕਤਲ, ਅਗਵਾ ਕਰਨ ਤੇ ਅਪਰਾਧਕ ਸਾਜ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.