Breaking NewsD5 specialNewsPunjabTop News

ਔਰਤਾਂ ਦੇ ਸਰਕਾਰੀ ਬੱਸਾਂ ‘ਚ ਮੁਫ਼ਤ ਸਫਰ ਤੇ ਟਰਾਂਸਪੋਰਟ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਬੱਸ ਸਫਰ ਸਹੂਲਤ ਬੰਦ ਕੀਤੇ ਜਾਣ ਦੀਆਂ ਖਬਰਾਂ ਦਾ ਖੰਡਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਹ ਸਿਰਫ ਸੋਸ਼ਲ ਮੀਡੀਆ ਤੇ ਫੈਲਾਈ ਜਾ ਰਹੀ ਅਫਵਾਹ ਹੈ।

ਨਵਜੋਤ ਸਿੱਧੂ ਦੀ ਸਿਹਤ ਨਾਲ ਜੁੜੀ ਵੱਡੀ ਖ਼ਬਰ, ਸਲਾਹਕਾਰ ਨੇ ਦੱਸਿਆ ਸੱਚ | D5 Channel Punjabi

ਇਸ ਦੇ ਨਾਲ ਹੀ ਉਹਨਾਂ ਨੇ ਸਾਫ ਕੀਤਾ ਕਿ ਪੰਜਾਬ ਸਰਕਾਰ ਇਹ ਸਹੂਲਤ ਬੰਦ ਨਹੀਂ ਕਰੇਗੀ ਅਤੇ ਇਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ। ਦੱਸ ਦਈਏ ਕਿ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਹ ਖਬਰਾਂ ਕਾਫੀ ਚਰਚਾ ਦਾ ਵਿਸ਼ਾ ਬਣੀਆਂ ਸਨ ਕਿ ਪੰਜਾਬ ਸਰਕਾਰ ਜੂਨ ਮਹੀਨੇ ਤੋਂ ਔਰਤਾਂ ਦਾ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਬੰਦ ਕਰਨ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button