Breaking NewsD5 specialNewsPress ReleasePunjabTop News

ਔਰਤਾਂ ਦੇ ਸਸ਼ਕਤੀਕਰਨ ਲਈ ਨਵੀਂ ਪਹਿਲ

ਪੰਜਾਬ ਦੇ ਹਰੇਕ ਆਂਗਣਵਾੜੀ ਕੇਂਦਰ ‘ਤੇ ਔਰਤਾਂ ਨੂੰ ਮੁਫਤ ‘ਚ ਮੁਹੱਈਆ ਹੋਣਗੇ ਸੈਨੇਟਰੀ ਪੈਡ - Razia Sultana

ਚੰਡੀਗੜ੍ਹ: ਉਡਾਣ ਸਕੀਮ ਤਹਿਤ ਹੁਣ ਪੰਜਾਬ ਦੇ ਸਾਰੇ 27 ਹਜ਼ਾਰ 314 ਆਂਗਣਵਾੜੀ ਕੇਂਦਰਾਂ ‘ਤੇ ਜ਼ਰੂਰਤਮੰਦ ਔਰਤਾਂ ਨੂੰ ਹਰੇਕ ਮਹੀਨੇ ਮੁਫਤ ਵਿਚ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਇਸ ਦੀ ਰਸਮੀ ਸ਼ੁਰੂਆਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ Razia Sultana ਨੇ ਬੀਤੇ ਦਿਨੀਂ ਮਾਲੇਰਕੋਟਲਾ ਤੋਂ ਕਰ ਦਿੱਤੀ ਹੈ।

Kapurthala Beadbi Update : Beadbi ਮਾਮਲੇ ‘ਚ ਨਵਾਂ ਮੋੜ, ਸੁਣਕੇ ਉੱਡ ਜਾਣਗੇ ਤੁਹਾਡੇ ਹੋਸ਼ | D5 Channel Punjabi

ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ Razia Sultana ਨੇ ਦੱਸਿਆ ਕਿ ਸੂਬੇ ਵਿਚ ਔਰਤਾਂ ਦੇ ਸਸ਼ਕਤੀਕਰਨ ਸਬੰਧੀ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ‘ਤੇ ਜ਼ਰੂਰਤਮੰਦ ਲੜਕੀਆਂ/ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਪੈਡ ਮੁਫਤ ਵਿਚ ਦਿੱਤੇ ਜਾਇਆ ਕਰਨਗੇ।

Bikram Majithia ਨੂੰ ਲੈ ਜਾਰੀ ਹੋਇਆ ਵੱਡਾ ਫਰਮਾਨ, ਹੁਣ ਹੋਊ Arrest? | LIVE | D5 Channel Punjabi

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਹਰੇਕ ਆਂਗਣਵਾੜੀ ਕੇਂਦਰ ਉੱਤੇ ਕਰੀਬ 50 ਲੜਕੀਆਂ/ਔਰਤਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹਰੇਕ ਮਹੀਨੇ 13 ਲੱਖ 65 ਹਜ਼ਾਰ 700 ਲਾਭਪਾਤਰੀਆਂ ਨੂੰ ਸੈਨੇਟਰੀ ਪੈਡ ਦਿੱਤੇ ਜਾਇਆ ਕਰਨਗੇ। ਹਰੇਕ ਮਹੀਨੇ ਵੰਡੇ ਜਾਣ ਵਾਲੇ ਸੈਨੇਟਰੀ ਪੈਡਾਂ ਦੀ ਕੁੱਲ ਗਿਣਤੀ 1 ਕਰੋੜ 22 ਲੱਖ 91 ਹਜ਼ਾਰ 300 ਬਣਦੀ ਹੈ। ਬੀਤੇ ਕੱਲ੍ਹ ਉਨ੍ਹਾਂ ਮਾਲੇਰਕੋਟਲਾ ਵਿਖੇ ਜ਼ਰੂਰਤਮੰਦ ਲੜਕੀਆਂ/ਔਰਤਾਂ ਨੂੰ ਸੈਨੇਟਰੀ ਪੈਡ ਵੰਡ ਕੇ ਇਸ ਸਕੀਮ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਸੈਨਟਰੀ ਪੈਡ ਦਾ ਰਿਕਾਰਡ ਰੱਖਣ ਵਾਲੇ ਪ੍ਰੋਫਾਰਮੇ ਨੂੰ “ਐਮ-ਸੇਵਾ” ਐਪਲੀਕੇਸ਼ਨ ‘ਤੇ ਅੱਪਲੋਡ ਕਰਨ ਦੀ ਸ਼ੁਰੂਆਤ ਵੀ ਕੀਤੀ।

Navjot Sidhu ਦਾ ਹੋਰ ਵੱਡਾ ਧਮਾਕਾ, Majithia ਤੋਂ ਬਾਅਦ ਆਹ ਲੀਡਰ ਦਾ ਨੰਬਰ! ਲਿਆ ਵੱਡਾ | D5 Channel Punjabi

ਇਸ ਤੋਂ ਇਲਾਵਾ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਮਲੇਰਕੋਟਲਾ ਵਿੱਚ ਬੀਬੀਆਂ ਦੀ ਇਕ ਦੁਕਾਨ ਸਥਾਪਤ ਕੀਤੀ ਗਈ ਹੈ। ਇਸ ਦੁਕਾਨ ਵਿਚ ਔਰਤਾਂ ਆਪਣੇ ਘਰ ਦਾ ਬਣਿਆ ਸਮਾਨ ਵੇਚ ਕੇ ਆਰਥਿਕ ਤੌਰ ‘ਤੇ ਖੁਦ ਨੂੰ ਮਜ਼ਬੂਤ ਬਣਾ ਰਹੀਆਂ ਹਨ। Razia Sultana ਨੇ ਦੱਸਿਆ ਕਿ ਪੰਜਾਬ ਵਿਚ ਲੜਕੀਆਂ ਦੀ ਦਰ ਵਿਚ ਵਾਧਾ ਕਰਨ ਲਈ ਵੀ ਸੂਬਾ ਸਰਕਾਰ ਵੱਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ। ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਜਿੱਥੇ ਲੜਕੀਆਂ ਦੇ ਮਾਪਿਆਂ ਨੂੰ ਸਨਮਾਨਿਆ ਜਾ ਰਿਹਾ ਹੈ ਉੱਥੇ ਹੀ ਨਵਜੰਮੀਆਂ ਬੱਚੀਆਂ ਨੂੰ ਮੁੱਢਲੀ ਲੋੜੀਂਦੀ ਕਿੱਟਾਂ ਮੁਹੱਈਆਂ ਕਰਵਾਈਆ ਜਾ ਰਹੀਆਂ ਹਨ।

ਪਰਚੇ ਤੋਂ ਬਾਅਦ CM Channi ਦਾ Bikram Mjithia ‘ਤੇ ਹੋਰ ਵੱਡਾ ਐਕਸ਼ਨ | LIVE | D5 Channel Punjabi

ਕਾਬਿਲੇਗੌਰ ਹੈ ਕਿ Razia Sultana ਨੇ ਖੁਦ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ 100 ਨਵਜੰਮੀਆਂ ਬੱਚੀਆਂ ਨੂੰ ਅਜਿਹੀਆਂ ਕਿੱਟਾਂ ਵੰਡੀਆਂ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ DPS ਖਰਬੰਦਾ ਨੇ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਜਿੰਗਲ ਵੀ ਬਣਾਇਆ ਗਿਆ ਹੈ ਤਾਂ ਜੋ ਬੇਟੀਆਂ ਦੇ ਲਿੰਗ ਅਨੁਪਾਤ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਾਣਕਾਰੀ ਭਰਪੂਰ ਇਹ ਜਿੰਗਲ ਸਾਰੇ ਪੰਜਾਬ ਵਿਚ ਚਲਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button