Breaking NewsD5 specialNewsPress ReleasePunjab

ਔਰਤਾਂ ਨੂੰ ਪੰਜਾਬ ਸਰਕਾਰ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਦਾ ਮਿਲ ਰਿਹੈ ਭਰਪੂਰ ਲਾਭ

ਫ਼ਤਹਿਗੜ੍ਹ ਸਾਹਿਬ, 03 ਅਪਰੈਲ
ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮੁਹੱਈਆ ਕਰਵਾਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਾ ਔਰਤਾਂ ਨੂੰ ਭਰਪੂਰ ਲਾਭ ਮਿਲ ਰਿਹਾ ਹੈ ਤੇ ਉਨ੍ਹਾਂ ਵੱਲੋਂ ਇਸ ਸਹੂਲਤ ਲਈ ਪੰਜਾਬ ਸਰਕਾਰ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।
ਇਸ ਸਬੰਧੀ ਸਰਹਿੰਦ ਵਾਸੀ ਮੋਨਿਕਾ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਜੋ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ, ਉਹ ਇਤਿਹਾਸਕ ਹੈ ਤੇ ਇਹ ਫ਼ੈਸਲਾ ਸਮਾਜ ਵਿੱਚ ਔਰਤਾਂ ਦੇ ਵਿਕਾਸ ਸਬੰਧੀ ਅਹਿਮ ਭੂਮਿਕਾ ਨਿਭਾਏਗਾ।
ਇਸੇ ਤਰ੍ਹਾਂ ਸਰਹਿੰਦ ਬੱਸ ਸਟੈਂਡ ਵਿਖੇ ਵੀ ਵੱਖ ਵੱਖ ਔਰਤਾਂ ਨੇ ਕੈਪਟਨ ਸਰਕਾਰ ਦੀ ਇਸ ਸਕੀਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਸਕੀਮ ਦਾ ਲਾਭ ਲੈਣ ਸਬੰਧੀ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆ ਰਹੀ ਤੇ ਉਹ ਸਹਿਜੇ ਹੀ ਇਸ ਸਹੂਲਤ ਦਾ ਲਾਭ ਲੈ ਸਕਦੀਆਂ ਹਨ। ਸਭ ਤੋਂ ਵੱਧ ਲਾਭ ਤਾਂ ਆਰਥਿਕ ਤੌਰ ਉਤੇ ਕਮਜ਼ੋਰ ਵਰਗ ਦੀਆਂ ਔਰਤਾਂ ਨੂੰ ਹੋ ਰਿਹਾ ਹੈ, ਜੋ ਕਈ ਵਾਰ ਕਿਰਾਏ ਦੀ ਅਣਹੋਂਦ ਕਾਰਨ ਆਪਣੇ ਅਤਿ ਜ਼ਰੂਰੀ ਕਾਰਜ ਕਰਨ ਤੋਂ ਵੀ ਖੁੰਝ ਜਾਂਦੀਆਂ ਸਨ ਪਰ ਪੰਜਾਬ ਸਰਕਾਰ ਦੀ ਇਸ ਸਕੀਮ ਸਦਕਾ ਉਨ੍ਹਾਂ ਦੀਆਂ ਅਜਿਹੀਆਂ ਸਾਰੀਆਂ ਦਿੱਕਤਾਂ ਦੂਰ ਹੋਈਆਂ ਹਨ।
ਇਸ ਦੇ ਨਾਲ ਹੀ ਮੰਡੀ ਗੋਬਿੰਦਗੜ੍ਹ ਤੋਂ ਮਨਪ੍ਰੀਤ ਕੌਰ ਨੇ ਵੀ ਪੰਜਾਬ ਸਰਕਾਰ ਦੀ ਇਸ ਸਕੀਮ ਦੀ ਸ਼ਲਾਘਾ ਕੀਤੀ ਅਤੇ ਆਖਿਆ ਕਿ ਇਹ ਸਕੀਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਵਿੱਚੋਂ ਸਭ ਤੋਂ ਅਹਿਮ ਹੈ ਤੇ ਇਹ ਸਹੂਲਤ ਔਰਤਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਏਗੀ।
ਇਸ ਸਕੀਮ ਬਾਬਤ ਹੋਰ ਗੱਲਬਾਤ ਕਰਦਿਆਂ ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਲਸ਼ਨ ਰਾਏ ਬੌਬੀ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਔਰਤਾਂ ਦੇ ਵਿਕਾਸ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਵੱਧ ਤੋਂ ਵੱਧ ਮੌਕੇ ਦੇਣ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਹਨ ਤੇ ਉਨ੍ਹਾਂ ਉਪਰਾਲਿਆਂ ਦੀ ਲੜੀ ਤਹਿਤ ਹੀ ਇਹ ਬਹੁਤ ਅਹਿਮ ਉਪਰਾਲਾ ਹੈ, ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ।
-NAV GILL
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button