Breaking NewsD5 specialNewsPress ReleasePunjabTop News

ਕਈਂ ਉੱਘੀਆਂ ਸ਼ਖਸੀਅਤਾਂ ਹਰਪਾਲ ਚੀਮਾ ਦੀ ਮੌਜੂਦਗੀ ‘ਚ ‘ਆਪ’ ‘ਚ ਹੋਈਆਂ ਸ਼ਾਮਲ 

– ‘ਆਪ’ ਜਲਦ ਹੀ ਸੀਐਮ ਚਿਹਰੇ ਦਾ ਐਲਾਨ ਕਰੇਗੀ: ਹਰਪਾਲ ਸਿੰਘ ਚੀਮਾ

– 14 ਫਰਵਰੀ ਨੂੰ ਪੰਜਾਬ ਦੇ ਲੋਕ ਕਾਂਗਰਸ ਦੇ ਹਰ ਝੂਠ ਦਾ ਮੂੰਹ ਤੋੜਵਾਂ ਜਵਾਬ ਦੇਣਗੇ : ਹਰਪਾਲ ਚੀਮਾ

–  ਕਿਹਾ, ‘ਆਪ’ ਚੋਣ ਕਮਿਸ਼ਨ ਦੇ ਹਰ ਨਿਰਦੇਸ਼ ਦੀ ਪਾਲਣਾ ਕਰੇਗੀ, ਲੋਕਾਂ ਦੀ ਸਿਹਤ ‘ਆਪ’ ਦੀ ਪਹਿਲੀ ਤਰਜੀਹ

ਮੋਹਾਲੀ/ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖਸੀਅਤਾਂ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਈਆਂ। ‘ਆਪ’ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਮੁਹਾਲੀ ਤੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ, ਰਾਜਪੁਰਾ ਤੋਂ ‘ਆਪ’ ਉਮੀਦਵਾਰ ਨੀਨਾ ਮਿੱਤਲ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਕੀਤਾ ਗਿਆ। ਉਨ੍ਹਾਂ ਦਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਤਰਫ਼ ਤੋਂ ਪਾਰਟੀ ਵਿੱਚ ਸਵਾਗਤ ਕੀਤਾ। ਅੱਜ ਸੋਮਵਾਰ ਨੂੰ ਪਟਿਆਲਾ ਤੋਂ ਦਵਿੰਦਰ ਪਾਲ ਸਿੰਘ ਵਾਲੀਆ (ਸੇਵਾਮੁਕਤ ਏ.ਡੀ.ਸੀ.), ਅਮਲੋਹ ਤੋਂ ਹਰਪ੍ਰੀਤ ਸਿੰਘ (ਹਲਕਾ ਪ੍ਰਧਾਨ- ਵਾਈ.ਏ.ਡੀ), ਵਾਈ.ਐਸ. ਮੱਤਾ (ਸੇਵਾਮੁਕਤ ਜੱਜ), ਸ੍ਰੀ ਮੁਕਤਸਰ ਸਾਹਿਬ ਤੋਂ ਐਡਵੋਕੇਟ ਹਰਦੀਪ ਸਿੰਘ ਬਾਂਗਲ (ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ), ਲੁਧਿਆਣਾ ਤੋਂ ਗੁਰਦੀਪ ਸਿੰਘ (ਜ਼ਿਲ੍ਹਾ ਜਨਰਲ ਸਕੱਤਰ-ਐਸਏਡੀ  ), ਬਠਿੰਡਾ ਦਿਹਾਤੀ ਤੋਂ ਬਲਜਿੰਦਰ ਸਿੰਘ ਬੱਬੀ (ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ) ਅਤੇ ਮੁਹਾਲੀ ਤੋਂ ਸੋਹਣ ਸਿੰਘ ਬਾਵਾ (ਸਾਬਕਾ ਜ਼ਿਲ੍ਹਾ ਬਸਪਾ ਪ੍ਰਧਾਨ), ਫਤਹਿਗੜ੍ਹ ਸਾਹਿਬ ਜ਼ਿਲ੍ਹੇ ਤੋਂ ਬਲਕਾਰ ਸਿੰਘ (ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ), ਅਸ਼ੋਕ ਕੁਮਾਰ (ਜ਼ਿਲ੍ਹਾ ਪ੍ਰਧਾਨ ਲੋਕ ਸਵਰਾਜ ਪਾਰਟੀ), ਸਵਰਨ ਸਿੰਘ ਸੁਹਾਘੜੀ (ਜਨਰਲ ਸਕੱਤਰ ਜ਼ਿਲ੍ਹਾ ਕਿਸਾਨ ਸੈੱਲ), ਨੰਬਰਦਾਰ ਹਰਬੰਸ ਸਿੰਘ, ਵਿਸਾਖੀ ਰਾਮ ਨਬੀਪੁਰ, ਸਤਨਾਮ ਸਿੰਘ ਨਬੀਪੁਰ, ਐਡਵੋਕੇਟ ਗੁਰਦੀਪ ਬਿੰਬਰਾ (ਸਾਬਕਾ ਸੰਯੁਕਤ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ), ਐਡਵੋਕੇਟ ਸੰਦੀਪ ਬਰਾੜ ਅਤੇ ਐਡਵੋਕੇਟ ਸਤਵਿੰਦਰ ਮਾਨ (ਸਾਬਕਾ ਪ੍ਰਧਾਨ ਕੇ.ਜੀ.ਐਸ.ਯੂ ਚੰਡੀਗੜ੍ਹ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਇੱਥੇ ਹੀ ਪੰਜਾਬ ਦਾ ਭਵਿੱਖ ਨਜ਼ਰ ਆਉਂਦਾ ਹੈ।

Punjab Elections 2022 : ਲਓ Ugraha ਨੇ ਬਦਲਿਆ ਫੈਸਲਾ! Rajewal ਹੋਇਆ ਖੁਸ਼! D5 Channel Punjabi

ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਵੱਲੋਂ ਟੈਕਸ ਦੇਣ ਵਾਲਿਆਂ ਦੀ ਮਿਹਨਤ ਦੀ ਕਰੋੜਾਂ ਦੀ ਕਮਾਈ ਝੂਠੇ ਇਸ਼ਤਿਹਾਰਾਂ ’ਤੇ ਬਰਬਾਦ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ 14 ਫ਼ਰਵਰੀ ਨੂੰ ਕਾਂਗਰਸ ਦੇ ਹਰ ਝੂਠ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ, ਕਿਉਂਕਿ ਇਨ੍ਹਾਂ (ਅਕਾਲੀ-ਭਾਜਪਾ) ਨੇ ਆਪਣੇ ਸਿਆਸੀ ਏਜੰਡੇ ਲਈ ਪੰਜਾਬ ਦੇ ਵੋਟਰਾਂ ਨੂੰ ਵੰਡਣ ਲਈ ਆਪਣੇ ਪਿਛਲੇ ਰਾਜ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਦਾ ਇਸਤੇਮਾਲ ਕੀਤਾ ਹੈ। ਸਾਲ 1986 ਵਿੱਚ ਨਕੋਦਰ ਅਤੇ 2015 ਵਿੱਚ ਬਰਾਗੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਇਸ ਦੀਆਂ ਉਦਾਹਰਣਾਂ ਹਨ।

ਰੁਲਦੂ ਸਿੰਘ ਮਾਨਸਾ ਦਾ ਧਮਾਕਾ, ਕਿਉਂ ਨਹੀਂ ਕੀਤਾ ਕੇਜਰੀਵਾਲ ਨਾਲ ਗਠਜੋੜ | D5 Channel Punjabi

ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਵਿੱਚ ਆਮ ਆਦਮੀ ਪਾਰਟੀ ਵੱਲੋਂ ‘ਡਬਲ ਡੀਲ’ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ  ਕਰਦਿਆਂ ਚੀਮਾ ਨੇ ਕਿਹਾ ਕਿ ਕੁਝ ਲੋਕ ਰਾਜਨੀਤੀ ਵਿੱਚ ਨਿੱਜੀ ਅਤੇ ਸੁਆਰਥੀ ਏਜੰਡੇ ਰੱਖਦੇ ਹਨ ਅਤੇ ਜਦੋਂ ਉਨ੍ਹਾਂ ਦੇ ਮਨਸੂਬੇ ਫੇਲ੍ਹ ਹੋ ਜਾਂਦੇ ਹਨ ਤਾਂ ਉਹ ਦੋਸ਼ ਲਗਾਉਣਾ ਸ਼ੁਰੂ ਕਰ ਦਿੰਦੇ ਹਨ। ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਨੇ 80 ਫੀਸਦੀ ਟਿਕਟਾਂ ਆਪਣੇ ਕੋਰ ਵਾਲੰਟੀਅਰਾਂ ਨੂੰ ਦਿੱਤੀਆਂ ਹਨ ਅਤੇ ਅਜਿਹਾ ਕਰਨ ਵਾਲੀ ਕੇਵਲ ‘ਆਪ’ ਪਾਰਟੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਪੁਲਿਸ ਦੇ ਤਬਾਦਲਿਆਂ ਦੀਆਂ ਖ਼ਬਰਾਂ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਚੀਮਾ ਨੇ ਕਿਹਾ ਕਿ ਜੇਕਰ ਅਜਿਹਾ ਕੁਝ ਹੋਇਆ ਹੈ ਤਾਂ ‘ਆਪ’ ਉੱਚ ਪੱਧਰੀ ਜਾਂਚ ਦੀ ਮੰਗ ਕਰਦੀ ਹੈ ਅਤੇ ਇਸ ਵਿਚ ਸ਼ਾਮਲ ਸਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button