PunjabTop News

ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਮਾਮਲੇ ‘ਚ ਯੂ-ਟਰਨ, ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਵੱਟਿਆ ਪਾਸਾ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੇ ਕੇਸ਼ਵ ਕੁਮਾਰ ਨੇ ਹੁਣ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਪਾਸਾ ਵੱਟਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਨਾਂਹ ਕਰ ਦਿੱਤੀ ਹੈ।

ਲਓ ਜੀ ਬਿਜਲੀ ਵਾਲਿਆਂ ‘ਤੇ ਹੀ ਪੈ ਗਿਆ ਛਾਪਾ, ਲੋਕ ਵੀ ਹੈਰਾਨ | D5 Channel Punjabi | AAP Minister Raids

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਹਲਕਿਆਂ ਵਿਚ ਉੱਠੇ ਇਸ ਵਿਵਾਦ ਨੂੰ ਹੁਣ ਵਿਸ਼ਰਾਮ ਲੱਗ ਸਕਦਾ ਹੈ। ਡੀ.ਆਈ.ਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਐਕਸ਼ਨ ਟੇਕਨ ਰਿਪੋਰਟ ਭੇਜ ਦਿੱਤੀ ਹੈ।

Obscene Video Case ‘ਚ ਮੁੱਕਰਿਆ ਪੀੜਤ, ਦੇਖੋ SIT ਅੱਗੇ ਕੀ ਬੋਲਿਆ? | D5 Channel Punjabi Kataruchak

ਅਹਿਮ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਹੁਣ ਜਿਨਸੀ ਸ਼ੋਸ਼ਣ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ। ਚੇਤੇ ਰਹੇ ਕਿ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ 6 ਜੂਨ ਨੂੰ ਤੀਸਰਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਰਿਪੋਰਟ ਮੰਗੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button