Breaking NewsD5 specialNewsPunjabTop News

ਕਟੌਤੀ : ਹੁਣ ਪੁਰਾਣੇ ਵਿਧਾਇਕਾਂ ਨੂੰ ਇਕ ਪੈਨਸ਼ਨ ਨਾਲ ਹੀ ਕਰਨਾ ਪਵੇਗਾ ਗੁਜ਼ਾਰਾ !

ਪਟਿਆਲਾ : ਪੰਜਾਬ ‘ਚ ਆਮ ਆਦਮੀ ਪਾਰਟੀ ਮਾਨ ਸਰਕਾਰ ਸਾਬਕਾ ਵਿਧਾਇਕਾਂ ਲਈ ‘ਇਕ ਵਿਧਾਇਕ-ਇਕ ਪੈਨਸ਼ਨ’ ਨਿਯਮ ਲਾਗੂ ਕਰਨ ਦੀ ਤਿਆਰੀ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦਾ ਨੇਤਾ ਹੁੰਦਿਆਂ ਐਡਵੋਕੇਟ ਹਰਪਾਲ ਚੀਮਾ ਨੇ 17 ਅਗਸਤ 2021 ਨੂੰ ਵਿਧਾਨ ਸਭਾ ਦੇ ਤਤਕਾਲੀ ਸਪੀਕਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਸਾਬਕਾ ਵਿਧਾਇਕਾਂ ਲਈ ‘ਇੱਕ ਵਿਧਾਇਕ-ਇੱਕ ਪੈਨਸ਼ਨ’ ਨਿਯਮ ਲਾਗੂ ਹੋਣਾ ਚਾਹੀਦਾ ਹੈ। ਮੌਜੂਦਾ ਸਮੇਂ ‘ਚ ਸਾਬਕਾ ਵਿਧਾਇਕ ਨੂੰ ਪਹਿਲੀ ਪੈਨਸ਼ਨ 75150 ਰੁਪਏ ਮਿਲਦੀ ਹੈ। ਇਸ ਮਗਰੋਂ ਜਿੰਨੀ ਵਾਰ ਵੀ ਵਿਧਾਇਕ ਬਣਦਾ ਹੈ ਤਾਂ ਸਾਬਕਾ ਵਿਧਾਇਕ ਹੋਣ ’ਤੇ ਪਹਿਲੀ ਪੈਨਸ਼ਨ ਦਾ 66 ਫ਼ੀਸਦੀ ਹੋਰ ਮਿਲ ਜਾਂਦਾ ਹੈ।

ਵਿਧਾਨ ਸਭਾ ਤੋਂ ਭਗਵੰਤ ਮਾਨ ਦਾ ਵੱਡਾ ਐਲਾਨ, ਖੁਸ਼ ਕਰਤੇ ਪੰਜਾਬੀ! | D5 Channel Punjabi

ਬੇਸ਼ੱਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੈਨਸ਼ਨ ਲੈਣ ਤੋਂ ਨਾਂਹ ਕਰ ਦਿੱਤੀ ਹੈ ਪਰ 11 ਵਾਰ ਵਿਧਾਇਕ ਹੋਣ ਕਾਰਨ ਉਹਨਾਂ ਦੀ ਪੈਨਸ਼ਨ 5 ਲੱਖ 35 ਹਜ਼ਾਰ ਤੋਂ ਵੀ ਵੱਧ ਬਣਦੀ ਸੀ। ਇਸੇ ਤਰੀਕੇ ਲਾਲ ਸਿੰਘ, ਰਾਜਿੰਦਰ ਕੌਰ ਭੱਠਲ, ਬਲਵਿੰਦਰ ਸਿੰਘ ਭੂੰਦੜ ਆਦਿ ਆਗੂ ਹਨ ਜੋ 3 ਲੱਖ ਰੁਪਏ ਤੋਂ ਵੱਧ ਪੈਨਸ਼ਨ ਦੇ ਹੱਕਦਾਰ ਹਨ ਜਦੋਂ ਕਿ ਸੁਖਦੇਵ ਸਿੰਘ ਢੀਂਡਸਾ 2 ਲੱਖ 25 ਹਜ਼ਾਰ ਰੁਪਏ ਪੈਨਸ਼ਨ ਲੈ ਰਹੇ ਹਨ। ਪੈਨਸ਼ਨਾਂ ਦੀ ਬਦੌਲਤ ਆਮ ਆਦਮੀ ਪਾਰਟੀ ਸਰਕਾਰ ਦੇ ਸਿਰ ’ਤੇ ਹਰ ਸਾਲ 30 ਕਰੋੜ ਰੁਪਏ ਦਾ ਬੋਝ ਪੈਣ ਦਾ ਅੰਦਾਜ਼ਾ ਹੈ।
ਜੇਕਰ ਭਗਵੰਤ ਮਾਨ ਸਰਕਾਰ ਇਕ ਵਿਧਾਇਕ ਇਕ ਪੈਨਸ਼ਨ ਦਾ ਨਿਯਮ ਲਾਗੂ ਕਰ ਦਿੰਦੀ ਹੈ ਤਾਂ ਇਸ ਨਾਲ ਸਰਕਾਰੀ ਖ਼ਜ਼ਾਨੇ ਦੀ ਕਾਫੀ ਬੱਚਤ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਇਸਦੇ ਇੱਛੂਕ ਹਨ। ਹੁਣ ਅੱਗੇ ਸਰਕਾਰ ਕੀ ਕਾਰਵਾਈ ਕਰਦੀ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button