Breaking NewsD5 specialNewsPress ReleasePunjab

ਕਣਕ ਦੀ ਖਰੀਦ ਪ੍ਰਬੰਧਾਂ ਨੂੰ ਲੈ ਕੇ ਐੱਸ.ਡੀ.ਐੱਮ. ਬਟਾਲਾ ਨੇ ਖਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਬਟਾਲਾ : ਤਹਿਸੀਲ ਬਟਾਲਾ ਦੀਆਂ ਮੰਡੀਆਂ ਵਿੱਚ ਚੱਲ ਰਹੀ ਕਣਕ ਦੇ ਖਰੀਦ ਪ੍ਰਬੰਧਾਂ ਸਬੰਧੀ ਅੱਜ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਵੱਲੋਂ ਮਾਰਕਿਟ ਕਮੇਟੀ ਦਫ਼ਤਰ ਵਿਖੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਦੀ ਫਸਲ ਵੇਚਣ ਅਤੇ ਵੇਚੀ ਗਈ ਫਸਲ ਦੀ ਪੈਮੇਂਟ ਸਬੰਧੀ ਕਿਸੇ ਤਰਾ ਦੀ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨਾਂ ਕਿਹਾ ਕਿ ਕਿਸਾਨਾਂ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਮੰਡੀਆਂ ’ਚ ਸੈਨੇਟਾਈਜ਼ਰ ਮਸ਼ੀਨਾਂ, ਕਿਸਾਨਾਂ ਨੂੰ ਮਾਸਕ ਮੁਹੱਈਆ ਕਰਵਾਉਣ ਅਤੇ ਵਾਰ-ਵਾਰ ਹੱਥ ਧੋਣ ਲਈ ਸਾਬਨ, ਪਾਣੀ, ਪਖਾਣੇ ਆਦਿ ਇੰਤਜਾਮ ਯਕੀਨੀ ਬਣਾਏ ਜਾਣ।

ਅਕਾਲੀਆਂ ਤੋਂ ਬਾਅਦ ਹੁਣ ਕਾਂਗਰਸੀ ਆਗੂ ਦਾ ਕਾਰਾ!ਪੁਲਿਸ ਨੇ ਲਿਆ ਵੱਡਾ ਐਕਸ਼ਨ

ਐੱਸ.ਡੀ.ਐੱਮ. ਬਟਾਲਾ ਨੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਫਸਲ ਖਰੀਦਣ ਤੋਂ ਲੈ ਕੇ, ਫਸਲ ਦੀ ਲਿਫਟਿੰਗ ਤੇ ਅਦਾਇਗੀ ਅਤੇ ਬਾਰਦਾਨੇ ਸਬੰਧੀ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਵੀਰ ਸੁੱਕੀ ਫਸਲ ਹੀ ਮੰਡੀਆਂ ਵਿਖੇ ਲੈ ਕੇ ਆਉਣ ਤਾਂ ਜੋ ਉਨਾਂ ਦੀ ਫਸਲ ਦੀ ਖਰੀਦ ਨਾਲੋ-ਨਾਲ ਹੋ ਸਕੇ। ਉਨਾਂ ਨੇ ਸਮੂਹ ਏਜੰਸੀਆਂ ਨੂੰ ਕਿਹਾ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ।

🔴LIVE |ਲਓ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ ! !ਹੋ ਗਈ ਕਿਸਾਨਾਂ ਦੀ ਬੱਲੇ-ਬੱਲੇ !

ਓਧਰ ਬਟਾਲਾ ਦਾਣਾ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਹਰਦਾਨ ਪਿੰਡ ਦੇ ਕਿਸਾਨ ਗੁਰਦੀਪ ਸਿੰਘ ਨੇ ਕਿਹਾ ਕਿ ਭਾਂਵੇ ਕੋਰੋਨਾ ਮਹਾਂਮਾਰੀ ਦਾ ਪਸਾਰ ਦਿਨੋਂ ਦਿਨ ਵੱਧ ਰਿਹਾ ਹੈ ਪਰ ਇਸ ਔਖੇ ਸਮੇਂ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਵਧੀਆ ਇੰਤਜ਼ਾਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਦੀ ਫਸਲ ਬਿਨਾਂ ਕਿਸੇ ਪਰੇਸ਼ਾਨੀ ਦੇ ਵਿਕ ਰਹੀ ਹੈ ਜਿਸ ਤੋਂ ਕਿਸਾਨ ਖੁਸ਼ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button