Breaking NewsD5 specialIndiaNewsPoliticsPunjabTop News

ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕੇਂਦਰ ਨੇ ਮੰਗਿਆ ਕਿਸਾਨਾਂ ਦੀ ਜ਼ਮੀਨ ਦਾ ਰਿਕਾਰਡ

ਨਵੀਂ ਦਿੱਲੀ / ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਤੋਂ ਉਨ੍ਹਾਂ ਸਾਰੇ ਕਿਸਾਨਾਂ ਦੀ ਜ਼ਮੀਨ ਦਾ ਰਿਕਾਰਡ ਮੰਗਿਆ ਹੈ ਜਿਨ੍ਹਾਂ ਨੇ ਕਣਕ ਦੀ ਬਿਜਾਈ ਕੀਤੀ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦੂਜੀ ਵਾਰ ਚਿੱਠੀ ਲਿਖ ਕੇ ਕਿਹਾ ਹੈ ਕਿ ਉਨ੍ਹਾਂ ਕਿਸਾਨਾਂ ਦੀ ਜ਼ਮੀਨ ਦਾ ਰਿਕਾਰਡ ਅਨਾਜ ਖਰੀਦ ਪੋਰਟਲ ‘ਤੇ ਚੜ੍ਹਾ ਦਿੱਤਾ ਜਾਵੇ ਜਿਨ੍ਹਾਂ ਨੇ ਕਣਕ ਦੀ ਬਿਜਾਈ ਕੀਤੀ ਹੈ। ਕੇਂਦਰ ਸਰਕਾਰ ਨੇ ਆਪਣੇ ਪੱਤਰ ‘ਚ ਕਿਹਾ ਹੈ ਕਿ ਕਿਸਾਨਾਂ ਨੂੰ ਕਣਕ ਦੀ ਸਿੱਧੀ ਪੇਮੈਂਟ ਕੀਤੀ ਜਾਵੇਗੀ।

KMP ਰੋਡ ਬੰਦ ਹੋਣ ਤੋਂ ਪਹਿਲਾਂ ਹੀ ਬਲਦੇਵ ਸਿਰਸਾ ਨੇ ਕੀਤਾ ਵੱਡਾ ਖੁਲਾਸਾ !ਜੇ ਨਾ ਹੁੰਦੇ ਸੁਚੇਤ ਤਾਂ ਹੋਣਾ ਸੀ ਆਹ ਕੰਮ!

ਕੇਂਦਰ ਆੜਤੀਆਂ ਨੂੰ ਵਿੱਚੋਂ ਕੱਢਣਾ ਚਾਹੁੰਦੀ ਹੈ। ਇਸ ਲਈ ਉਹ ਕਿਸਾਨਾਂ ਦਾ ਰਿਕਾਰਡ ਮੰਗ ਰਹੀ ਹੈ ਅਤੇ ਉਸਦੇ ਨਾਲ ਕੇਂਦਰ ਸਰਕਾਰ ਕਿਸਾਨਾਂ  ਦੇ ਬੈਂਕ ਅਕਾਊਂਟ ਵੀ ਮੰਗ ਰਹੀ ਹੈ। ਪਿਛਲੇ ਸਾਲ ਕੇਂਦਰ ਸਰਕਾਰ ਨੇ ਪੰਜਾਬ ਨੂੰ ਛੋਟ ਦੇ ਦਿੱਤੀ ਸੀ। ਕੇਂਦਰ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਕਣਕ ਦੀ ਖਰੀਦ ‘ਚ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਕਿਸਾਨਾਂ ਦੀਆਂ ਜਮੀਨਾਂ ਦਾ ਰਿਕਾਰਡ ਪੋਰਟਲ ‘ਤੇ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਚੜ੍ਹਾ ਦਿੱਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button