agricultureBreaking NewsD5 specialNewsPoliticsPress ReleasePunjabTop News

ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ 13000 ਕਰੋੜ ਰੁਪਏ ਤੋਂ ਵੱਧ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

• ਪਿਛਲੇ ਦਹਾਕੇ ਦੌਰਾਨ ਇਸ ਸੀਜਨ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਅਦਾਇਗੀ ਕੀਤੀ ਗਈ: ਖੁਰਾਕ ਅਤੇ ਸਿਵਲ ਸਪਲਾਈ ਮੰਤਰੀ

ਚੰਡੀਗੜ੍ਹ:  ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ ਪੱਖੀ ਕਦਮਾਂ ਦੇ ਸਪੱਸ਼ਟ ਸਬੂਤ ਵਜੋਂ, ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ ਕਿਸਾਨੀ ਭਾਈਚਾਰੇ ਨੂੰ 13000 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਗਈਆਂ ਹਨ ਅਤੇ 25 ਅਪ੍ਰੈਲ ਤੱਕ ਇਹ ਅੰਕੜਾ 13,697.09 ਕਰੋੜ ਰੁਪਏ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ ਇੱਕ ਦਹਾਕੇ ਦੌਰਾਨ ਕਿਸਾਨਾਂ ਨੂੰ ਕੀਤੀ ਗਈ ਇਹ ਸਭ ਤੋਂ ਵੱਧ ਅਦਾਇਗੀ ਹੈ।

Mining Case : CM Bhagwant Mann ਦਾ ਵੱਡਾ ਐਕਸ਼ਨ! ਲੈ ਅਜਿਹਾ ਫੈਸਲਾ | D5 Channel Punjabi

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਸਾਲ ਦੌਰਾਨ ਜਾਰੀ ਕੀਤੇ ਗਏ ਕੁੱਲ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਪਿਛਲੇ ਸਾਲ ਇਸੇ ਮਿਤੀ ਤੱਕ (4754.42 ਕਰੋੜ ਰੁਪਏ) ਕੀਤੇ ਗਏ ਭੁਗਤਾਨ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ। ਉਹਨਾਂ ਕਿਹਾ ਕਿ ਇਹ ਰਿਕਾਰਡ ਤੋੜ ਅੰਕੜੇ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਨਤੀਜਾ ਹਨ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਗੇ ਵੀ ਕਿਸਾਨਾਂ ਦੀ ਮਿਹਨਤ ਨਾਲ ਉਗਾਈ ਫਸਲ ਦੀ ਨਿਰਵਿਘਨ ਵਿਕਰੀ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕਣਾ ਜਾਰੀ ਰੱਖੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button