D5 specialIndiaNewsPunjab

ਕਪੂਰਥਲਾ ‘ਚ ਬਣੇਗਾ ਪਹਿਲਾ ਸਰਕਾਰੀ ਮੈਡੀਕਲ ਕਾਲਜ,ਕੇਂਦਰ ਨੇ ਦਿੱਤੀ ਪ੍ਰਵਾਨਗੀ

ਕੇਂਦਰੀ ਸਕੀਮ ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਇੱਕ ਨਵਾਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਮਨਜ਼ੂਰੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਇਸ ਇੰਸਟੀਚਿਊ ਦੀ ਸਥਾਪਨਾ ਨਾਲ ਜ਼ਿਲ੍ਹਾ ਕਪੂਰਥਲਾ ਅਤੇ ਇਸ ਦੇ ਆਸਪਾਸ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਅਤੇ ਮੈਡੀਕਲ ਸਿੱਖਿਆ ਹਾਸਿਲ ਕਰਨ ਦੇ ਮੌਕੇ ਉਪਲੱਬਧ ਹੋਣਗੇ।
ਇੱਕ ਜਾਰੀ ਪ੍ਰੈਸ ਬਿਆਨ ਵਿਚ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਦੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਹਲਕੇ ਦੇ ਲੋਕਾਂ ਦੀ ਇੱਕ ਚਿਰੋਕਣੀ ਮੰਗ ਪੂਰੀ ਕੀਤੀ ਹੈ |ਉਹਨਾਂ ਕਿਹਾ ਕਿ ਇਹ ਮੈਡੀਕਲ ਕਾਲਜ ਇਲਾਕੇ ਦੇ ਲੋਕਾਂ ਅਤੇ ਵਿਦਿਆਰਥੀਆਂ ਲਈ ਇੱਕ ਵਰਦਾਨ ਸਾਬਿਤ ਹੋਵੇਗਾ |

ਇਹ ਵੀ ਦੇਖੋ…. ਇਸ ਨੌਜਵਾਨ ਨੇ ਕਰਵਾਇਆ ਅਜਿਹਾ ਵਿਆਹ ਕਿ ਸਭ ਪਾਸੇ ਹੋ ਰਹੇ ਨੇ ਚਰਚੇ, ਵੀਡੀਓ ਖੂਬ ਹੋ ਰਹੀ ਹੈ ਵਾਇਰਲ
ਇਸ ਪ੍ਰਾਜੈਕਟ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ 325 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਦੀ ਉਸਾਰੀ ਵਾਸਤੇ ਪ੍ਰਵਾਨਗੀ ਦੇ ਦਿੱਤੀ ਹੈ |ਉਹਨਾਂ ਦੱਸਿਆ ਕਿ ਇਸ ਰਕਮ ਦਾ ਵੱਡਾ ਹਿੱਸਾ 195 ਕਰੋੜ ਰੁਪਏ ਕੇਂਦਰ ਸਰਕਾਰ ਵੱਲੋਂ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ 130 ਕਰੋੜ ਰੁਪਏ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।
ਦੋਆਬਾ ਖੇਤਰ ਵਿਚ ਬਣਨ ਵਾਲੇ ਆਪਣੀ ਕਿਸਮ ਦੇ ਪਹਿਲੇ ਸਰਕਾਰੀ ਮੈਡੀਕਲ ਕਾਲਜ ਵਿਚ ਐੱਮ. ਬੀ. ਬੀ. ਐੱਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਹ ਸਿਹਤ ਸੰਸਥਾ ਖੇਤਰ ਵਿਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰੇਗੀ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button