PunjabTop News

ਕਪੂਰਥਲਾ ਜੇਲ੍ਹ ਚ ਕੈਦੀਆਂ ਵਿਚਕਾਰ ਹੋਈ ਗੈਂਗਬਾਰ

ਕਪੂਰਥਲਾ ਮਾਡਰਨ ਜੇਲ ‘ਚ ਅੱਜ ਸਵੇਰੇ 40-50 ਕੈਦੀਆਂ ‘ਚ ਗੈਂਗ ਵਾਰ ਹੋਣ ਦੀ ਖਬਰ ਹੈ। ਇਸ ਝਗੜੇ ਵਿੱਚ ਚਾਰ ਕੈਦੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਦੀ ਐਮਰਜੈਂਸੀ ਵਿੱਚ ਦਾਖ਼ਲ ਕਰਵਾਇਆ ਗਿਆ। ਇਕ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਸੂਤਰਾਂ ਦੀ ਮੰਨੀਏ ਤਾਂ ਲਾਕਅੱਪ ਦੀ ਮੌਤ ਹੋ ਚੁੱਕੀ ਹੈ, ਪਰ ਜੇਲ ਪ੍ਰਸ਼ਾਸਨ ਪੁਸ਼ਟੀ ਨਹੀਂ ਕਰ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਕੌਰ ਅਤੇ ਡਾਕਟਰ ਵਿਵੇਕ ਨੇ ਦੱਸਿਆ ਕਿ ਅੱਜ ਸਵੇਰੇ ਮਾਡਰਨ ਜੇਲ੍ਹ ਕਪੂਰਥਲਾ ਤੋਂ ਜੇਲ੍ਹ ਸਟਾਫ਼ ਨੇ 4 ਕੈਦੀ ਸਿਮਰਨਜੀਤ ਸਿੰਘ, ਸੁਰਿੰਦਰ ਸਿੰਘ, ਅਮਨਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਜ਼ਖਮੀ ਹਾਲਤ ‘ਚ ਲਿਆਂਦਾ ਗਿਆ, ਜਿੱਥੋਂ ਕੈਦੀ ਸਿਮਰਨਜੀਤ ਸਿੰਘ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਪੁਰਾਣੀ ਰੰਜਿਸ਼ ਕਾਰਨ ਗੈਂਗ ਵਾਰ ਹੋਇਆ ਸੀ। ਇਸ ਸਬੰਧੀ ਜਾਣਕਾਰੀ ਲੈਣ ਲਈ ਐਸਪੀ ਜੇਲ੍ਹ ਇਕਬਾਲ ਸਿੰਘ ਧਾਲੀਵਾਲ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਫੋਨ ਰਿਸੀਵ ਨਹੀਂ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button